ਪੰਜਾਬ ਯੂਨੀਵਰਸਿਟੀ ਨੂੰ ਕੇਂਦਰੀ ਯੂਨੀਵਰਸਿਟੀ ਬਣਾਉਣ ਲਈ ਹਾਈ ਕੋਰਟ ਨੇ ਕੇਂਦਰ ਤੋਂ ਮੰਗਿਆ ਜਵਾਬ

in #punjab2 years ago

a4661d40140f1ce9787ac01eb3cbfec9_original.jpgਚੰਡੀਗੜ੍ਹ: ਪੰਜਾਬ-ਹਰਿਆਣਾ ਹਾਈ ਕੋਰਟ ਨੇ ਪੰਜਾਬ ਯੂਨੀਵਰਸਿਟੀ (PU) ਨੂੰ ਕੇਂਦਰੀ ਯੂਨੀਵਰਸਿਟੀ (CU) ਬਣਾਉਣ ਲਈ ਕੇਂਦਰ ਸਰਕਾਰ ਤੋਂ ਜਵਾਬ ਮੰਗਿਆ ਹੈ। ਹਾਈ ਕੋਰਟ ਨੇ 19 ਮਈ ਨੂੰ ਇਸ ਸਬੰਧੀ ਹੁਕਮ ਜਾਰੀ ਕੀਤੇ ਸੀ। ਹਰਿਆਣਾ ਦੇ ਸਪੀਕਰ ਗਿਆਨ ਚੰਦ ਗੁਪਤਾ ਨੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਇਸ ਹੁਕਮ ’ਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਹੈ। ਕੇਂਦਰੀ ਗ੍ਰਹਿ ਮੰਤਰਾਲੇ ਤੇ ਸਿੱਖਿਆ ਮੰਤਰਾਲੇ ਨੂੰ 30 ਅਗਸਤ 2022 ਨੂੰ ਅਗਲੀ ਸੁਣਵਾਈ ਤੋਂ ਪਹਿਲਾਂ ਹਾਈ ਕੋਰਟ ਵਿੱਚ ਜਵਾਬ ਦੇਣਾ ਹੋਵੇਗਾ।ਗੁਪਤਾ ਨੇ ਕਿਹਾ ਕਿ ਡਾ: ਸੰਗੀਤਾ ਭੱਲਾ ਬਨਾਮ ਪੰਜਾਬ ਰਾਜ ਤੇ ਹੋਰਾਂ ਵਿੱਚ ਪੰਜਾਬ ਯੂਨੀਵਰਸਿਟੀ ਦੇ ਅਧਿਕਾਰਾਂ ਨੂੰ ਲੈ ਕੇ ਹਾਈ ਕੋਰਟ ਵਿੱਚ ਲੰਮੀ ਬਹਿਸ ਚੱਲ ਰਹੀ ਹੈ। ਸੁਣਵਾਈ ਤੋਂ ਬਾਅਦ ਹਾਈ ਕੋਰਟ ਨੇ ਕਿਹਾ ਕਿ ਪੰਜਾਬ ਯੂਨੀਵਰਸਿਟੀ ਕੇਂਦਰ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ਦੀ ਵਿਸ਼ੇਸ਼ ਤੌਰ 'ਤੇ ਨਿਯੰਤਰਿਤ ਤੇ ਸੰਚਾਲਿਤ ਯੂਨੀਵਰਸਿਟੀ ਹੈ। ਅੰਤਰ-ਰਾਜੀ ਸੰਸਥਾ ਵਜੋਂ ਯੂਨੀਵਰਸਿਟੀ ਦਾ ਕਿਰਦਾਰ ਪਹਿਲਾਂ ਹੀ ਖਤਮ ਹੋ ਚੁੱਕਾ ਹੈ। ਇਸ ਨੂੰ ਸਿਰਫ਼ ਚੰਡੀਗੜ੍ਹ ਦੀ ਸ਼ਮੂਲੀਅਤ ਨਾਲ ਅੰਤਰ-ਰਾਜੀ ਸੰਸਥਾ ਨਹੀਂ ਬਣਾਇਆ ਜਾ ਸਕਦਾ।