ਮੀਤ ਹੇਅਰ ਨੇ ਭਾਰਤੀ ਮਹਿਲਾ ਕ੍ਰਿਕਟ ਟੀਮ ਨੂੰ ODI ਲੜੀ ਜਿੱਤਣ ਤੇ ਦਿੱਤੀ ਵਧਾਈ

in #punjab2 years ago

ਪੰਜਾਬ ਦੇ ਖੇਡ ਅਤੇ ਉਚੇਰੀ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਭਾਰਤੀ ਮਹਿਲਾ ਕ੍ਰਿਕਟ ਟੀਮ ਨੂੰ ਇੰਗਲੈਂਡ ਵਿੱਚ 23 ਸਾਲਾਂ ਬਾਅਦ ODI ਲੜੀ ਜਿੱਤਣ ਦੀ ਵਧਾਈ ਦਿੱਤੀ ਹੈ। ਉਨ੍ਹਾਂ ਆਪਣੇ ਅਧਿਕਾਰਤ ਟਵਿੱਟਰ ਹੈਂਡਲ ਉੱਪਰ ਟਵੀਟ ਕਰ ਇਸ ਜਿੱਤ ਦੀ ਖਾਸ ਤਰੀਕੇ ਨਾਲ ਵਧਾਈ ਦਿੱਤੀ।
Takht-Hazur-Sahib-Nanded-31-16638167453x2.jpg
ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਟਵੀਟ ਕਰਦੇ ਹੋਏ ਲਿਖਿਆ, 'ਭਾਰਤੀ ਮਹਿਲਾ ਕ੍ਰਿਕਟ ਟੀਮ ਨੂੰ ਇੰਗਲੈਂਡ ਵਿੱਚ 23 ਸਾਲਾਂ ਬਾਅਦ ODI ਲੜੀ ਜਿੱਤਣ ਦੀ ਵਧਾਈ। ਭਾਰਤੀ ਨੇ ਦੂਜੇ ਮੈਚ ਵਿੱਚ ਇੰਗਲੈਂਡ ਨੂੰ 88 ਦੌੜਾਂ ਨਾਲ ਹਰਾ ਕੇ 2-0 ਦੀ ਲੀਡ ਬਣਾਈ। 333 ਦੌੜਾਂ ਦੇ ਵਿਸ਼ਾਲ ਸਕੋਰ ਵਿੱਚ ਕਪਤਾਨ @ImHarmanpreet (143*) ਤੇ @imharleenDeol (58) ਨੇ 113 ਦੌੜਾਂ ਦੀ ਸਾਂਝੇਦਾਰੀ ਹੋਈ। ਦੋਵਾਂ ਨੂੰ ਮੁਬਾਰਕਾਂ।