ਸਿਹਤ ਵਿਭਾਗ ਵੱਲੋਂ ਮਨਾਇਆ ਜਾ ਰਿਹਾ ਕੌਮੀ ਖੁਰਾਕ ਮਹੀਨਾ, ਜਾਣੋ ਖਾਸੀਅਤ

in #delhi2 years ago

1853355_CON_FEATUREIMG-20220902-WA0090-16622043103x2.jpgਸਿਹਤ ਵਿਭਾਗ ਵੱਲੋਂ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿੱਚ 1 ਤੋਂ 30 ਸਤੰਬਰ ਤੱਕ ਕੌਮੀ ਖੁਰਾਕ ਮਹੀਨਾ ਮਨਾਇਆ ਜਾ ਰਿਹਾ ਹੈ। ਇਸ ਮਹੀਨੇ ਸਬੰਧੀ ਜਾਣਕਾਰੀ ਦਿੰਦਿਆਂ ਡਾ. ਰੰਜੂ ਸਿੰਗਲਾ ਸਿਵਲ ਸਰਜਨ ਨੇ ਦੱਸਿਆ ਕਿ ਕੌਮੀ ਖੁਰਾਕ ਮਹੀਨੇ ਦਾ ਉਦੇਸ਼ ਗਰਭਵਤੀ ਔਰਤਾਂ, ਨਵ ਜੰਮੇ ਬੱਚਿਆਂ ਅਤੇ ਕਿਸ਼ੋਰ ਅਵਸਥਾ ਵਾਲੇ ਬੱਚਿਆਂ ਦੇ ਨਾਲ ਨਾਲ ਹਰ ਉਮਰ ਵਰਗ ਦੇ ਲੋਕਾਂ ਨੂੰ ਸੰਤੁਲਿਤ ਭੋਜਨ ਅਤੇ ਸੰਤੁਲਿਤ ਭੋਜਨ ਦੇ ਸੋਮਿਆਂ ਸਬੰਧੀ ਜਾਗਰੂਕ ਕਰਨਾ ਹੈ। ਉਹਨਾਂ ਕਿਹਾ ਕਿ ਸਿਹਤ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਸਾਰਾ ਸਾਲ ਹੀ ਸੰਤੁਲਿਤ ਭੋਜਨ ਬਾਰੇ ਜਾਗਰੂਕਤਾ ਦਿੱਤੀ ਜਾਂਦੀ ਹੈ, ਪਰ ਇਸ ਮਹੀਨੇ ਵਿੱਚ ਇੱਕ ਵਿਸ਼ੇਸ ਮੁਹਿੰਮ ਵਿੱਢ ਕੇ ਲੋਕਾਂ ਨੂੰ ਜਾਗਰੂਕ ਕੀਤਾ ਜਾਵੇਗਾ।