ਵਿਧਾਨ ਸਭਾ 'ਚ ਗੂੰਜਿਆ ਦੀਪਕ ਟੀਨੂੰ ਦਾ ਮੁੱਦਾ, ਮੁੱਖ ਮੰਤਰੀ ਨੇ ਕਿਹਾ; ਲੁੱਕ ਆਊਟ ਨੋਟਿਸ ਜਾਰੀ

in #delhi2 years ago

ਪੰਜਾਬ ਵਿਧਾਨ ਸਭਾ ਦੇ ਆਖਰੀ ਦਿਨ ਗੈਂਗਸਟਰ ਦੀਪਕ ਟੀਨੂੰ ਦਾ ਮੁੱਦਾ ਜ਼ੋਰਾ ਸ਼ੋਰਾਂ ਨਾਲ ਗੂੰਜਿਆ। ਵਿਰੋਧੀ ਧਿਰ ਕਾਂਗਰਸ ਅਤੇ ਵੱਲੋਂ ਮੁੱਦੇ 'ਤੇ ਪੰਜਾਬ ਸਰਕਾਰ ਨੂੰ ਘੇਰਨ ਲਈ ਕੋਈ ਕਸਰ ਨਹੀਂ ਛੱਡੀ ਗਈ। ਜਦਕਿ ਦੂਜੇ ਪਾਸੇ ਆਮ ਆਦਮੀ ਪਾਰਟੀ ਨੇ ਵੀ ਇਸਦਾ ਜਵਾਬ ਜਵਾਬ ਦੇਣ ਦਾ ਕੋਈ ਮੌਕਾ ਨਹੀਂ ਖੁੰਝਿਆ।

ਸਿੱਧੂ ਮੂਸੇਵਾਲਾ ਦੇ ਕਾਤਲਾਂ ਵਿੱਚ ਸ਼ਾਮਲ ਦੀਪਕ ਟੀਨੂੰ ਦੇ ਫਰਾਰ ਮਾਮਲੇ 'ਤੇ ਵਿਰੋਧੀ ਧਿਰ ਕਾਂਗਰਸ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਪੁਲਿਸ ਅਤੇ ਸਰਕਾਰ ਮਿਲੀ ਹੋਈ ਹੈ ਅਤੇ ਟੀਨੂੰ ਨੂੰ ਪੁਲਿਸ ਨੇ ਜਾਣਬੁੱਝ ਕੇ ਫਰਾਰ ਕਰਵਾਇਆ ਹੈ। ਉਨ੍ਹਾਂ ਕਿਹਾ ਕਿ ਗੈਂਗਸਟਰ ਦੇ ਫਰਾਰ ਹੋਣ ਦੀ ਜ਼ਿੰਮੇਵਾਰ ਡੀਜੀਪੀ ਅਤੇ ਮੁੱਖ ਮੰਤਰੀ ਮਾਨ ਦੀ ਬਣਦੀ ਹੈ। ਉਨ੍ਹਾਂ ਕਿਹਾ ਕਿ ਗੈਂਗਸਟਰਾਂ ਨੂੰ ਸਰਕਾਰ ਜੇਲ੍ਹ ਵਿੱਚ ਪੂਰੀਆਂ ਸਹੂਲਤਾਂ ਦੇ ਰਹੀ ਹੈ, ਜਿਸ ਦੇ ਜਵਾਬ ਵਿੱਚ ਅਮਨ ਅਰੋੜਾ ਨੇ ਵੀ ਕਾਂਗਰਸ 'ਤੇ ਉਨ੍ਹਾਂ ਦੀ ਸਰਕਾਰ ਵਿੱਚ ਕੀ ਕੁੱਝ ਹੋਇਆ ਉਸ ਨੂੰ ਲੈ ਕੇ ਹਮਲਾ ਕੀਤਾ।