ਹਰਿਆਣਾ ਦੇ ਆਦਮਪੁਰ ਹਲਕੇ ਸਣੇ 6 ਸੂਬਿਆਂ ਦੀ 7 ਵਿਧਾਨ ਸਭਾ ਸੀਟਾਂ ਲਈ ਜ਼ਿਮਨੀ ਚੋਣ ਦਾ ਐਲਾਨ

in #delhi2 years ago

ਕੇਂਦਰੀ ਚੋਣ ਕਮਿਸ਼ਨ ਨੇ ਹਰਿਆਣਾ ਦੇ ਆਦਮਪੁਰ ਹਲਕੇ ਸਮੇਤ ਛੇ ਸੂਬਿਆਂ ਦੀਆਂ ਸੱਤ ਵਿਧਾਨ ਸਭਾ ਸੀਟਾਂ ਲਈ ਜ਼ਿਮਨੀ ਚੋਣਾਂ ਦਾ ਐਲਾਨ ਕਰ ਦਿੱਤਾ ਹੈ। ਇਨ੍ਹਾਂ ਰਾਜਾਂ ਵਿੱਚ ਹਰਿਆਣਾ, ਮਹਾਰਾਸ਼ਟਰ, ਬਿਹਾਰ, ਤੇਲੰਗਾਨਾ, ਯੂਪੀ ਅਤੇ ਉੜੀਸਾ ਸ਼ਾਮਲ ਹਨ। ਚੋਣ ਕਮਿਸ਼ਨ ਸੱਤ ਵਿਧਾਨ ਸਭਾਵਾਂ ਦੀਆਂ ਜ਼ਿਮਨੀ ਚੋਣਾਂ ਲਈ 7 ਅਕਤੂਬਰ ਨੂੰ ਨੋਟੀਫਿਕੇਸ਼ਨ ਜਾਰੀ ਕਰੇਗਾ ਜਿਸ ਦੇ ਨਾਲ ਹੀ ਨਾਮਜ਼ਦਗੀਆਂ ਭਰਨ ਦਾ ਅਮਲ ਸ਼ੁਰੂ ਹੋ ਜਾਵੇਗਾ। ਨਾਮਜ਼ਦਗੀ ਕਾਗਜ਼ 14 ਅਕਤੂਬਰ ਤੱਕ ਜਮ੍ਹਾਂ ਕਰਵਾਏ ਜਾ ਸਕਣਗੇ। ਨਾਮਜ਼ਦਗੀਆਂ ਦੀ ਪੜਤਾਲ 15 ਅਕਤੂਬਰ ਨੂੰ ਹੋਵੇਗੀ ਅਤੇ 17 ਅਕਤੂਬਰ ਨਾਮਜ਼ਦਗੀ ਪੱਤਰ ਵਾਪਸ ਲੈਣ ਦੀ ਆਖਰੀ ਮਿਤੀ ਹੋਵੇਗੀ। 3 ਨਵੰਬਰ ਨੂੰ ਆਦਮਪੁਰ ਸਮੇਤ ਸਾਰੇ ਸੱਤ ਸਰਕਲਾਂ ਵਿੱਚ ਉਪ ਚੋਣ ਲਈ ਵੋਟਾਂ ਪੈਣਗੀਆਂ।