ਮਹਾਰਾਸ਼ਟਰ ''ਚ ਵਾਪਰਿਆ ਭਿਆਨਕ ਹਾਦਸਾ, 5 ਲੋਕਾਂ ਦੀ ਮੌਤ

in #delhi2 years ago

ਮਹਾਰਾਸ਼ਟਰ ਦੇ ਲਾਤੂਰ ਜ਼ਿਲ੍ਹੇ 'ਚ ਮੰਗਲਵਾਰ ਸਵੇਰੇ ਰਾਜ ਟਰਾਂਸਪੋਰਟ ਦੀ ਇਕ ਬੱਸ ਨਾਲ ਕਾਰ ਦੀ ਟੱਕਰ ਹੋ ਗਈ। ਇਸ ਹਾਦਸੇ 'ਚ 2 ਔਰਤਾਂ ਸਮੇਤ 5 ਲੋਕਾਂ ਦੀ ਮੌਤ ਹੋ ਗਈ। ਪੁਲਸ ਨੇ ਇਹ ਜਾਣਕਾਰੀ ਦਿੱਤੀ। ਘਟਨਾ ਉਦਗੀਰ-ਨਾਲੇਗਾਂਵ ਮਾਰਗ 'ਤੇ ਹੈਬਤਪੁਰ ਪਿੰਡ 'ਚ ਸਵੇਰੇ ਕਰੀਬ 8.30 ਵਜੇ ਵਾਪਰੀ। ਇਕ ਅਧਿਕਾਰੀ ਨੇ ਦੱਸਿਆ ਕਿ ਤੁਲਜਾਪੁਰ 'ਚ ਇਕ ਮੰਦਰ ਦੇ ਦਰਸ਼ਨ ਕਰਨ ਤੋਂ ਬਾਅਦ 2 ਔਰਤਾਂ ਸਮੇਤ 6 ਲੋਕ ਇਕ ਕਾਰ 'ਚ ਨਾਂਦੇੜ ਜਾ ਰਹੇ ਸਨ, ਉਦੋਂ ਕਾਰ ਮਹਾਰਾਸ਼ਟਰ ਰਾਜ ਸੜਕ ਟਰਾਂਸਪੋਰਟ ਨਿਗਮ ਦੀ ਇਕ ਬੱਸ ਨਾਲ ਟਕਰਾ ਗਈ।