ਪਨਬੱਸ ਵਿਚ ਆਊਟਸੋਰਸਿੰਗ ਦੀ ਭਰਤੀ ਦੇ ਵਿਰੋਧ ਵਿਚ ਯੂਨੀਅਨ ਵੱਲੋਂ ਤਿੱਖਾ ਸੰਘਰਸ਼

in #delhi2 years ago

ਪੰਜਾਬ ਰੋਡਵੇਜ਼ ਪਨਬੱਸ ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਵਲੋਂ ਪੂਰੇ ਪੰਜਾਬ ਵਿੱਚ ਕੱਚੇ ਮੁਲਾਜ਼ਮਾਂ ਵਲੋਂ ਆਊਟਸੋਰਸਿੰਗ ਦੀ ਭਰਤੀ ਦਾ ਵਿਰੋਧ ਸ਼ੁਰੂ ਕਰ ਦਿੱਤਾ ਗਿਆ ਜਿਸ ਸਬੰਧੀ ਜਾਣਕਾਰੀ ਦਿੰਦਿਆਂ ਖਰੜ ਵਿਖੇ ਸੂਬਾ ਜਰਨਲ ਸਕੱਤਰ ਸ਼ਮਸ਼ੇਰ ਸਿੰਘ ਢਿੱਲੋਂ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਆਊਟਸੋਰਸਿੰਗ ਭਰਤੀ ਬੰਦ ਕਰਨ ਅਤੇ ਹੁਣ ਵਿਧਾਨ ਸਭਾ ਵਿੱਚ ਠੇਕੇਦਾਰ ਬਾਹਰ ਕੱਢਣ ਦੇ ਬਿਆਨ ਦਿੱਤੇ ਜਾ ਰਹੇ ਹਨ, ਉਸ ਦੇ ਉਲਟ ਟਰਾਂਸਪੋਰਟ ਵਿਭਾਗ ਪਨਬੱਸ ਅਤੇ PRTC ਵਿੱਚ ਆਊਟਸੋਰਸਿੰਗ ਦੀ ਭਰਤੀ ਰਿਸ਼ਵਤ ਲੈ ਕੇ ਕੀਤੀ ਜਾ ਰਹੀ ਹੈ ਜਿਸ ਸਬੰਧੀ ਯੂਨੀਅਨ ਵਲੋਂ ਪ੍ਰੈੱਸ ਕਾਨਫਰੰਸ ਵਿੱਚ ਵੀ ਖੁਲਾਸੇ ਕੀਤੇ ਗਏ ਸਨ।

ਦੂਸਰੇ ਪਾਸੇ ਗੁਜਰਾਤ ਅਤੇ ਹੋਰ ਰਾਜਾਂ ਵਿੱਚ ਆਮ ਆਦਮੀ ਪਾਰਟੀ ਇਹ ਪ੍ਰਚਾਰ ਉਤੇ ਜ਼ੋਰ ਦੇ ਰਹੀ ਹੈ ਕਿ ਪੰਜਾਬ ਸਰਕਾਰ ਵੱਲੋਂ ਠੇਕਾ ਭਰਤੀ ਬੰਦ ਕੀਤੀ ਗਈ ਹੈ ਅਤੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕੀਤਾ ਹੈ। ਸ਼੍ਰੀ ਅਰਵਿੰਦ ਕੇਜਰੀਵਾਲ ਜੀ ਗਾਰੰਟੀ ਦੇ ਰੂਪ ਵਿੱਚ ਬਿਆਨ ਦੇ ਰਹੇ ਹਨ ਕਿ ਬਰਾਬਰ ਕੰਮ ਬਰਾਬਰ ਤਨਖਾਹ ਲਾਗੂ ਕਰਾਂਗੇ ਪਰ ਪੰਜਾਬ ਅੰਦਰ ਇਸ ਦੇ ਉਲਟ ਟਰਾਂਸਪੋਰਟ ਵਿਭਾਗ ਵਿੱਚ ਪਹਿਲਾਂ ਤੋਂ ਹੀ ਕੱਚੇ ਮੁਲਾਜ਼ਮਾਂ ਤੇ ਦੋ ਤਰ੍ਹਾਂ ਦੀਆਂ ਤਨਖ਼ਾਹਾਂ ਦਿੱਤੀਆਂ ਜਾ ਰਹੀਆਂ ਹਨ ਅਤੇ ਹੁਣ ਨਵੇਂ ਨੌਜਵਾਨਾਂ ਨੂੰ ਮਾਤਰ 9100 ਰੁਪਏ ਤਨਖ਼ਾਹ ਤੇ ਭਰਤੀ ਕਰ ਰਹੀ ਹੈ ਅਤੇ ਪਿਛਲੇ 10-10 ਸਾਲਾਂ ਤੋਂ ਠੇਕੇ ਤੇ ਲੱਗੇ ਮੁਲਾਜ਼ਮਾਂ ਨੂੰ ਨਜਾਇਜ਼ ਕੰਡੀਸ਼ਨਾ ਲਗਾ ਕੇ ਨੌਕਰੀ ਤੋਂ ਕੱਢਿਆ ਜਾ ਰਿਹਾ ਹੈ।