ਪੰਜਾਬ 'ਚ ਸਿੱਖ ਉਮੀਦਵਾਰਾਂ ਦੀ ਭਾਲ 'ਚ ਭਾਜਪਾ

in #delhi2 years ago

ਸਾਲ 2024 'ਚ ਹੋਣ ਵਾਲੀਆਂ ਲੋਕ ਸਭਾ ਚੋਣਾਂ 'ਚ ਪੰਜਾਬ 'ਚ ਭਾਜਪਾ ਲਈ ਵੱਡੀ ਚੁਣੌਤੀ ਹੈ। ਕਿਉਂਕਿ ਤਿੰਨ ਦਹਾਕਿਆਂ ਵਿੱਚ ਇਹ ਪਹਿਲੀ ਵਾਰ ਹੋਵੇਗਾ ਕਿ ਭਾਜਪਾ ਆਪਣੇ ਉਮੀਦਵਾਰ ਨੂੰ ਇਕੱਲਿਆਂ ਹੀ ਚੋਣ ਮੈਦਾਨ ਵਿੱਚ ਉਤਾਰੇਗੀ।

ਦੱਸਿਆ ਜਾ ਰਿਹਾ ਹੈ ਕਿ ਭਾਜਪਾ ਦੀ ਸਿਖਰਲੀ ਲੀਡਰਸ਼ਿਪ ਪੰਜਾਬ ਵਿੱਚ ਬਣਨ ਵਾਲੀ ਨਵੀਂ ਸੂਬਾ ਕਾਰਜਕਾਰਨੀ ਵਿੱਚ 50 ਫੀਸਦੀ ਭਰੋਸੇਯੋਗ ਸਿੱਖ ਆਗੂਆਂ ਨੂੰ ਸ਼ਾਮਲ ਕਰਨਾ ਚਾਹੁੰਦੀ ਹੈ। ਪਾਰਟੀ ਨੂੰ ਹੁਣ ਤੱਕ ਪੰਜਾਬ ਵਿੱਚ ਹਿੰਦੂਤਵ ਸਿਆਸੀ ਪਾਰਟੀ ਵਜੋਂ ਦੇਖਿਆ ਜਾਂਦਾ ਰਿਹਾ ਹੈ, ਪਰ ਸੂਤਰਾਂ ਦਾ ਕਹਿਣਾ ਹੈ ਕਿ ਭਾਜਪਾ 13 ਲੋਕ ਸਭਾ ਸੀਟਾਂ ਵਿੱਚੋਂ ਜ਼ਿਆਦਾਤਰ ਲਈ ਮਜ਼ਬੂਤ ​​ਸਿੱਖ ਉਮੀਦਵਾਰਾਂ ਦੀ ਤਲਾਸ਼ ਕਰ ਰਹੀ ਹੈ।