ਜ਼ਿਲ੍ਹਾ ਪੁਲਿਸ ਨੇ ਕੀਤੇ ਨਸ਼ੀਲੇ ਪਦਾਰਥ ਨਸ਼ਟ

in #delhi2 years ago

ਪੁਲਿਸ ਜ਼ਿਲ੍ਹਾ ਲੁਧਿਆਣਾ ਦਿਹਾਤੀ ਦੀ ਪੁਲਿਸ ਵੱਲੋਂ ਅੱਜ ਜ਼ਿਲ੍ਹੇ ਅਧੀਨ ਪੈਂਦੇ ਥਾਣਿਆਂ, ਸੀਆਈਏ ਸਟਾਫ ਤੇ ਪੁਲਿਸ ਚੌਂਕੀਆਂ 'ਚ ਵੱਖ-ਵੱਖ ਮਾਮਲਿਆਂ 'ਚ ਬਰਾਮਦ ਕੀਤੇ ਨਸ਼ੀਲੇ ਪਦਾਰਥਾਂ ਨੂੰ ਨਸ਼ਟ ਕੀਤਾ ਗਿਆ।

ਜ਼ਿਲ੍ਹੇ ਦੇ ਐੱਸਐੱਸਪੀ ਹਰਜੀਤ ਸਿੰਘ ਨੇ ਖੁਦ ਨਸ਼ੀਲੇ ਪਦਾਰਥ ਨਸ਼ਟ ਕਰਨ ਦੀ ਮੁਹਿੰਮ ਦੀ ਅਗਵਾਈ ਕੀਤੀ। ਇਸ ਤੋਂ ਪਹਿਲਾਂ ਜ਼ਿਲ੍ਹਾ ਪੁਲਿਸ ਵੱਲੋਂ ਨਸ਼ਟ ਕੀਤੇ ਨਸ਼ੀਲੇ ਪਦਾਰਥਾਂ ਸਬੰਧੀ ਅਦਾਲਤ ਤੋਂ ਪਰਮੀਸ਼ਨ ਲਈ ਗਈ, ਜਿਸ ਤੋਂ ਬਾਅਦ ਜ਼ਿਲ੍ਹਾ ਮੁਖੀ ਹਰਜੀਤ ਸਿੰਘ ਦੀ ਸੁਪਰਵਿਜਨ ਵਿਚ ਟੀਮ ਦੀ ਅਗਵਾਈ ਹੇਠ ਪੁਲਿਸ ਫੋਰਸ ਵੱਲੋਂ ਵੱਖ ਵੱਖ ਥਾਣਿਆਂ ਵਿਚ ਦਰਜ ਦਰਜਨਾਂ ਮੁਕੱਦਮਿਆਂ ਵਿਚ ਬਰਾਮਦ ਭੁੱਕੀ, ਨਸ਼ੀਲਾ ਪਾਊਡਰ, ਹੈਰੋਇਨ, ਨਸ਼ੀਲੀ ਗੋਲੀਆਂ ਤੇ ਹੋਰ ਸਾਮਾਨ ਨਸ਼ਟ ਕੀਤਾ ਗਿਆ। ਐੱਸਐੱਸਪੀ ਹਰਜੀਤ ਸਿੰਘ ਨੇ ਦੱਸਿਆ ਅੱਜ ਜਿਹੜੇ ਨਸ਼ੀਲੇ ਪਦਾਰਥ ਨਸ਼ਟ ਕੀਤੇ ਗਏ ਹਨ, ਉਨ੍ਹਾਂ ਨਾਲ ਸਬੰਧਤ ਦਰਜ ਮੁਕੱਦਮਿਆਂ ਦਾ ਅਦਾਲਤਾਂ 'ਚ ਉਨ੍ਹਾਂ ਕੇਸਾਂ ਦਾ ਨਿਪਟਾਰਾ ਹੋ ਚੁੱਕਾ ਹੈ।