ਭਾਜਪਾ ਨੇ ਰਾਜਪਾਲ ਤੋਂ ਕੀਤੀ ਸਰਕਾਰ ਨੂੰ ਬਰਖਾਸਤ ਕਰਨ ਦੀ ਮੰਗ

in #delhi2 years ago

ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਮੁੱਖ ਮੰਤਰੀ ਭਗਵੰਤ ਮਾਨ ਦੁਆਰਾ ਵਿਧਾਨ ਸਭਾ ਸੈਸ਼ਨ ਦੌਰਾਨ ਫਿਰ ਤੋਂ ਪੇਸ਼ ਕੀਤੇ ਗਏ ਭਰੋਸੇ ਦੇ ਮਤੇ ’ਤੇ ਨੂੰ ਪੰਜਾਬ ਦੇ ਰਾਜਪਾਲ ਤੋਂ ਸਰਕਾਰ ਨੂੰ ਤੁਰੰਤ ਬਰਖਾਸਤ ਕਰਨ ਦੀ ਮੰਗ ਕੀਤੀ। ਸ਼ਰਮਾ ਨੇ ਕਿਹਾ ਕਿ ਕੇਜਰੀਵਾਲ ਅਤੇ ਰਾਘਵ ਚੱਢਾ ਦੇ ਇਸ਼ਾਰੇ ’ਤੇ ਦੇਸ਼ ਦੇ ਸੰਵਿਧਾਨ ਦੀਆਂ ਧੱਜੀਆਂ ਉਡਾਉਂਦੇ ਹੋਏ ਪੰਜਾਬ ਦੇ ਲੋਕਾਂ ਦਾ ਭਰੋਸਾ ਵੀ ਤੋੜਿਆ ਹੈ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਵੱਲੋਂ ਵਿਧਾਨ ਸਭਾ ਸੈਸ਼ਨ ਤਿੰਨ ਅਹਿਮ ਮੁੱਦਿਆਂ ਜੀ.ਐੱਸ.ਟੀ., ਬਿਜਲੀ, ਪਰਾਲੀ ਸਾੜਨ ’ਤੇ ਚਰਚਾ ਕਰਨ ਲਈ ਬੁਲਾਇਆ ਗਿਆ ਸੀ, ਪਰ ਪੰਜਾਬ ਸਰਕਾਰ ਨੇ ਇਸ ਬਾਰੇ ਕੋਈ ਚਰਚਾ ਨਹੀਂ ਕੀਤੀ, ਸਗੋਂ ਸਦਨ ’ਚ ਭਰੋਸੇ ਦਾ ਮਤਾ ਪੇਸ਼ ਕਰ ਦਿੱਤਾ। ਇਸ ਲਈ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਮਾਨਯੋਗ ਰਾਜਪਾਲ ਨੂੰ ਸੰਵਿਧਾਨ ਤਹਿਤ ਮੰਗੀ ਗਈ ਸੂਚਨਾ ਗਲਤ ਮੁਹੱਈਆ ਕਰਵਾਉਣ ਲਈ ਮਾਨਯੋਗ ਰਾਜਪਾਲ ਨੂੰ ਪੰਜਾਬ ਸਰਕਾਰ ਨੂੰ ਬਰਖਾਸਤ ਕਰਨਾ ਚਾਹੀਦਾ ਹੈ।