ਦਾੜ੍ਹੀ ਦੇ ਮਜ਼ਾਕ ਨੂੰ ਲੈ ਕੇ ਕਾਮੇਡੀਅਨ ਭਾਰਤੀ ਸਿੰਘ ਖਿਲਾਫ FIR ਦਰਜ, ਲੱਗੇ ਇਹ ਦੋਸ਼...
ਅੰਮ੍ਰਿਤਸਰ : ਕਾਮੇਡੀਅਨ ਭਾਰਤੀ ਸਿੰਘ(Comedian Bharti Singh ) ਵਿਰੁੱਧ ਦਾੜ੍ਹੀ ਰੱਖਣ ਵਾਲੇ ਵਿਅਕਤੀਆਂ ਦਾ ਮਜ਼ਾਕ ਉਡਾਉਣ ਦੇ ਮਾਮਲੇ ਵਿੱਚ ਕੇਸ ਦਰਜ ਹੋ ਗਿਆ ਹੈ। ਇੱਕ ਪੁਰਾਣੀ ਵੀਡੀਓ ਨੂੰ ਲੈ ਕੇ ਐਫਆਈਆਰ ਦਰਜ ਕੀਤੀ ਗਈ ਹੈ, ਜਿਸ ਵਿੱਚ ਉਸਨੇ ਕਥਿਤ ਤੌਰ 'ਤੇ ਦਾੜ੍ਹੀ ਰੱਖਣ ਵਾਲੇ ਵਿਅਕਤੀਆਂ ਦਾ ਮਜ਼ਾਕ ਉਡਾਇਆ ਸੀ। ਇਹ ਐਫਆਈਆਰ ਸੋਮਵਾਰ ਰਾਤ ਪੰਜਾਬ ਦੇ ਅੰਮ੍ਰਿਤਸਰ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸ਼ਿਕਾਇਤ 'ਤੇ ਦਰਜ ਕੀਤੀ ਗਈ ਸੀ, ਜਿਸ ਵਿੱਚ ਉਸ ਵਿਰੁੱਧ ਸਿੱਖਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਦੋਸ਼ ਲਗਾਇਆ ਸੀ।
ਭਾਰਤੀ ਸਿੰਘ 'ਤੇ ਭਾਰਤੀ ਦੰਡਾਵਲੀ ਦੀ ਧਾਰਾ 295-ਏ (ਧਾਰਮਿਕ ਭਾਵਨਾਵਾਂ ਨੂੰ ਭੜਕਾਉਣ ਦੇ ਇਰਾਦੇ ਨਾਲ ਜਾਣਬੁੱਝ ਕੇ ਅਤੇ ਖਤਰਨਾਕ ਕੰਮ) ਦੇ ਤਹਿਤ ਦੋਸ਼ ਲਗਾਇਆ ਗਿਆ ਹੈ।