ਸੁਖਬੀਰ ਬਾਦਲ ਕੋਟਕਪੂਰਾ ਗੋਲੀ ਕਾਂਡ 'ਚ SIT ਸਾਹਮਣੇ ਨਹੀਂ ਹੋਏ ਪੇਸ਼

in #punjab2 years ago

ਬੇਅਦਬੀ ਤੋਂ ਬਾਅਦ ਅਕਤੂਬਰ 2015 ਵਿੱਚ ਕੋਟਕਪੂਰਾ ਗੋਲੀ ਕਾਂਡ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਮੁਖੀ ਸੁਖਬੀਰ ਬਾਦਲ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਸਾਹਮਣੇ ਪੇਸ਼ ਨਹੀਂ ਹੋਏ। ਐੱਸਆਈਟੀ ਨੇ ਉਨ੍ਹਾਂ ਨੂੰ ਸੰਮਨ ਭੇਜ ਕੇ 30 ਅਗਸਤ ਨੂੰ ਪੇਸ਼ ਹੋਣ ਲਈ ਕਿਹਾ ਸੀ।

ਸੁਖਬੀਰ ਬਾਦਲ ਨੇ ਜ਼ੀਰਾ ਅਦਾਲਤ 'ਚ ਪੇਸ਼ ਹੋਣਾ ਸੀ। ਇਸ ਕਾਰਨ ਉਨ੍ਹਾਂ ਨੇ ਐੱਸਆਈਟੀ ਨੂੰ ਲਿਖਿਆ ਹੈ ਕਿ ਉਹ ਅੱਜ ਪੇਸ਼ ਨਹੀਂ ਹੋ ਸਕਣਗੇ। ਦੱਸ ਦੇਈਏ ਕਿ ਜਨਵਰੀ 2015 'ਚ ਸੁਖਬੀਰ ਸਿੰਘ ਬਾਦਲ ਨੇ ਉਪ ਮੁੱਖ ਮੰਤਰੀ ਹੁੰਦਿਆਂ ਬੀ.ਐੱਸ.ਐੱਫ ਦੇ ਖਿਲਾਫ ਨਸ਼ਾ ਤਸਕਰੀ ਨੂੰ ਲੈ ਕੇ ਸਰਹੱਦ 'ਤੇ ਧਰਨਾ ਦਿੱਤਾ ਸੀ।

ਇਸ ਧਰਨੇ ਕਾਰਨ ਹਰੀਕੇ ਪਤਨ ਪੁਲ ’ਤੇ ਆਵਾਜਾਈ ਪ੍ਰਭਾਵਿਤ ਹੋਈ। ਇਸ ਕਾਰਨ ਪੁਲਿਸ ਨੇ ਸੁਖਬੀਰ ਬਾਦਲ ਤੇ ਅਕਾਲੀ ਆਗੂਆਂ ਖ਼ਿਲਾਫ਼ ਪਰਚਾ ਦਰਜ ਕੀਤਾ ਸੀ। ਸਰਕਾਰ ਵਿੱਚ ਹੋਣ ਦੇ ਬਾਵਜੂਦ ਬੀਐਸਐਫ ਖ਼ਿਲਾਫ਼ ਧਰਨਾ ਦੇਣ ਕਾਰਨ ਸੁਖਬੀਰ ਬਾਦਲ ਦੀ ਆਲੋਚਨਾ ਹੋਈ।

ਸੁਖਬੀਰ ਬਾਦਲ ਮੰਗਲਵਾਰ ਨੂੰ ਇਸ ਮਾਮਲੇ 'ਚ ਜ਼ੀਰਾ ਅਦਾਲਤ 'ਚ ਪੇਸ਼ ਹੋਏ। ਇਸ ਪੇਸ਼ੀ ਕਾਰਨ ਉਹ ਐੱਸਆਈਟੀ ਸਾਹਮਣੇ ਪੇਸ਼ ਨਹੀਂ ਹੋਏ। ਹੁਣ ਐੱਸਆਈਟੀ ਉਨ੍ਹਾਂ ਨੂੰ ਹੋਰ ਸੰਮਨ ਭੇਜ ਕੇ ਬੁਲਾਏਗੀ