ਪੰਜਾਬ-ਹਰਿਆਣਾ `ਚ ਹਲਕੀ ਬਰਸਾਤ ਹੋਣ ਦੀ ਸੰਭਾਵਨਾ

in #weather2 years ago

ਦੇਸ਼ ਭਰ ਵਿੱਚ ਬਾਰਿਸ਼ ਦਾ ਸਿਲਸਲਾ ਜਾਰੀ ਹੈ। ਹਾਲਾਂਕਿ ਹੁਣ ਕੁਝ ਦਿਨਾਂ ਤੋਂ ਕਈ ਸੂਬਿਆਂ 'ਚ ਹੜ੍ਹਾਂ ਦੀ ਸਮੱਸਿਆ ਨਾਲ ਜੂਝ ਰਹੇ ਲੋਕਾਂ ਨੂੰ ਰਾਹਤ ਮਿਲੀ ਹੈ। ਪੰਜਾਬ ਦੇ ਕੁਝ ਹਿੱਸਿਆਂ ਵਿੱਚ ਸ਼ੁੱਕਰਵਾਰ ਨੂੰ ਵੀ ਮੀਂਹ ਜਾਰੀ ਰਹੇਗਾ।

ਮੌਸਮ ਵਿਗਿਆਨ ਕੇਂਦਰ ਚੰਡੀਗੜ੍ਹ ਨੇ ਸੂਬੇ ਦੇ ਵੱਖ-ਵੱਖ ਹਿੱਸਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਭਵਿੱਖਬਾਣੀ ਕੀਤੀ ਹੈ। ਕੁਝ ਥਾਵਾਂ 'ਤੇ ਮੌਸਮ ਖੁਸ਼ਕ ਰਹੇਗਾ। ਮੌਸਮ ਵਿਭਾਗ ਅਨੁਸਾਰ ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਬਰਨਾਲਾ, ਮਾਨਸਾ ਅਤੇ ਸੰਗਰੂਰ ਵਿੱਚ ਮੌਸਮ ਖੁਸ਼ਕ ਰਹੇਗਾ। ਇਨ੍ਹਾਂ ਜ਼ਿਲ੍ਹਿਆਂ ਤੋਂ ਇਲਾਵਾ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ ਅਤੇ ਰੂਪਨਗਰ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।