ਲੁਧਿਆਣਾ ਦੀਆਂ 5 ਪਲਾਸਟਿਕ ਕੰਪਨੀਆਂ ਬੰਦ ਕਰਨ ਦੇ ਹੁਕਮ
ਪੰਜਾਬ ਸਰਕਾਰ ਵੱਲੋਂ ਪਲਾਸਟਿਕ ਦੇ ਲਿਫਾਫੇ ਬਣਾਉਣ ਅਤੇ ਵਰਤਣ 'ਤੇ ਪੂਰਨ ਪਾਬੰਦੀ ਲਗਾ ਦਿੱਤੀ ਗਈ ਹੈ। ਭਾਰਤ ਸਰਕਾਰ ਦੇ ਵਾਤਾਵਰਣ, ਜੰਗਲਾਤ ਅਤੇ ਜਲਵਾਯੂ ਪਰਿਵਰਤਨ ਮੰਤਰਾਲੇ ਵੱਲੋਂ 1 ਜੁਲਾਈ ਤੋਂ ਸਿੰਗਲ ਯੂਜ਼ ਪਲਾਸਟਿਕ ਦੀਆਂ ਵਸਤੂਆਂ 'ਤੇ ਪੂਰਨ ਪਾਬੰਦੀ ਲਗਾਈ ਗਈ ਹੈ। ਇਸ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਲਈ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਸਮੇਂ-ਸਮੇਂ ’ਤੇ ਸੈਮੀਨਾਰ ਕਰਵਾਏ ਜਾ ਰਹੇ ਹਨ।