ਝੋਨੇ ਦੀ ਫਸਲ ਦਾ ਮੁਆਵਜ਼ਾ ਨਾ ਮਿਲਣ ਦੇ ਰੋਸ ਵਜੋਂ ਕਿਸਾਨਾਂ ਨੇ ਡੀਸੀ ਦਫਤਰ ਦਾ ਕੀਤਾ ਘਿਰਾਓ

in #batala2 years ago

ਗੜੇਮਾਰੀ ਦੌਰਾਨ 123 ਪਿੰਡਾਂ ਵਿੱਚ ਤਬਾਹ ਹੋਈ ਝੋਨੇ ਦੀ ਫ਼ਸਲ ਦਾ ਮੁਆਵਜ਼ਾ ਨਾ ਮਿਲਣ ਕਾਰਨ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ ਡੀਸੀ ਦਫ਼ਤਰ ਦਾ ਿਘਰਾਓ ਕੀਤਾ। ਕਿਸਾਨਾਂ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਨ ਮਗਰੋਂ ਡੀਸੀ ਗੁਰਦਾਸਪੁਰ ਨੂੰ ਮੰਗ ਪੱਤਰ ਸੌਂਪਿਆ ਗਿਆ।

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਯੂਨੀਅਨ ਦੇ ਪ੍ਰਧਾਨ ਲਖਵਿੰਦਰ ਸਿੰਘ ਨੇ ਦੱਸਿਆ ਕਿ 22 ਅਕਤੂਬਰ 2021 ਨੂੰ ਹਲਕਾ ਡੇਰਾ ਬਾਬਾ ਨਾਨਕ ਅਤੇ ਹਲਕਾ ਫਤਿਹਗੜ੍ਹ ਚੂੜੀਆਂ ਦੇ 123 ਪਿੰਡਾਂ ਵਿੱਚ ਹੋਈ ਗੜੇਮਾਰੀ ਦੌਰਾਨ ਝੋਨੇ ਦੀ ਫ਼ਸਲ ਪੂਰੀ ਤਰਾਂ੍ਹ ਬਰਬਾਦ ਹੋ ਗਈ ਸੀ ਜਿਸ ਕਾਰਨ ਕਿਸਾਨਾਂ ਦਾ ਕਰੋੜਾਂ ਰੁਪਏ ਦਾ ਨੁਕਸਾਨ ਹੋਇਆ ਹੈ। ਕਿਸਾਨਾਂ ਨੇ ਉਸ ਸਮੇਂ ਡੇਰਾ ਬਾਬਾ ਨਾਨਕ ਦੇ ਐਸਡੀਐਮ ਦਫ਼ਤਰ ਦੇ ਬਾਹਰ ਧਰਨਾ ਵੀ ਦਿੱਤਾ। ਉਦੋਂ ਡਿਪਟੀ ਕਮਿਸ਼ਨਰ ਗੁਰਦਾਸਪੁਰ ਨੇ ਅਪਰੈਲ ਮਹੀਨੇ ਵਿੱਚ ਖਰਾਬ ਹੋਈ ਫਸਲ ਦਾ ਮੁਆਵਜ਼ਾ ਦੇਣ ਦਾ ਭਰੋਸਾ ਦਿੱਤਾ ਸੀ ਪਰ ਕਈ ਮਹੀਨੇ ਬੀਤ ਜਾਣ ਦੇ ਬਾਵਜੂਦ ਵੀ ਉਨਾਂ੍ਹ ਨੂੰ ਮੁਆਵਜ਼ਾ ਨਹੀਂ ਦਿੱਤਾ ਗਿਆ। ਉਨਾਂ੍ਹ ਚਿਤਾਵਨੀ ਦਿੱਤੀ ਕਿ ਜੇਕਰ ਮੁਆਵਜ਼ਾ ਨਾ ਦਿੱਤਾ ਗਿਆ ਤਾਂ ਕਿਸਾਨ ਸੜਕਾਂ 'ਤੇ ਉਤਰਨਗੇ ਜਿਸ ਦੀ ਜ਼ਿੰਮੇਵਾਰੀ ਜ਼ਲਿ੍ਹਾ ਪ੍ਰਸ਼ਾਸਨ ਅਤੇ ਸਰਕਾਰ ਦੀ ਹੋਵੇਗੀ।23_05_2022-23grp_27_23052022_398-c-2_m.jpg