ਬੋਰਵੈੱਲ ‘ਚ ਡਿੱਗੇ ਰਿਤਿਕ ਦੀ ਹੋਈ ਮੌਤ ! ਸੀ.ਐਮ ਮਾਨ ਨੇ ਪ੍ਰਗਟਾਇਆ ਦੁੱਖ, 2 ਲੱਖ ਸਹਾਇਤਾ ਰਾਸ਼ੀ ਦੇਣ ਦਾ ਕੀਤਾ ਐਲਾਨ

in #punjab2 years ago (edited)

20220523_004654.jpgਅੱਜ ਐਤਵਾਰ ਨੂੰ ਸਵੇਰੇ ਹੁਸ਼ਿਆਰਪੁਰ ਦੇ ਇੱਕ ਪਿੰਡ ਵਿੱਚ 6 ਸਾਲਾ ਮਾਸੂਮ ਰਿਤਿਕ ਰੌਸ਼ਨ ਬੋਰਵੈੱਲ ਵਿੱਚ ਡਿੱਗ ਗਿਆ ਸੀ, ਜਿਸ ਨੂੰ ਸ਼ਾਮ ਤੱਕ ਬੋਰਵੈੱਲ ਵਿੱਚੋਂ ਬਾਹਰ ਤਾਂ ਕੱਢ ਲਿਆ ਗਿਆ, ਪਰ ਉਹਨੂੰ ਬਚਾਇਆ ਨਹੀਂ ਜਾ ਸਕਿਆ।
ਰਿਤਿਕ ਦੀ ਮੌਤ ਤੇ ਪੰਜਾਬ ਦੇ ਸੀਐਮ ਭਗਵੰਤ ਮਾਨ ਨੇ ਗਹਿਰਾ ਦੁੱਖ ਪ੍ਰਗਟਾਉਂਦੇ ਹੋਏ ਪਰਿਵਾਰ ਨਾਲ ਦੁੱਖ ਜਾਹਰ ਕੀਤਾ ਹੈ।ਉਥੇ ਹੀ ਸੋਸ਼ਲ ਮੀਡੀਆ ਤੇ ਪੋਸਟ ਸ਼ੇਅਰ ਕਰਦੇ ਹੋਏ ਸੀਐਮ ਨੇ ਲਿਖਿਆ ਕਿ, …ਬਹੁਤ ਦੁਖਦਾਈ ਖਬਰ..ਹੁਸ਼ਿਆਰਪੁਰ ਦੇ 6 ਸਾਲਾ ਰਿਤਿਕ ਦੀ ਬੋਰਵੈੱਲ ‘ਚ ਡਿੱਗਣ ਕਾਰਨ ਮੌਤ ਹੋ ਗਈ..ਪਰਮਾਤਮਾ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ਼ ਬਖ਼ਸ਼ੇ..ਪਰਿਵਾਰ ਦਾ ਘਾਟਾ ਪੂਰਾ ਨਹੀਂ ਕੀਤਾ ਜਾ ਸਕਦਾ..ਪਰ ਅਸੀਂ ਇਸ ਦੁੱਖ ਦੀ ਘੜੀ ਵਿੱਚ ਉਨ੍ਹਾਂ ਦੇ ਨਾਲ ਹਾਂ..ਪਰਿਵਾਰ ਨੂੰ 2 ਲੱਖ ਦੀ ਸਹਾਇਤਾ ਰਾਸ਼ੀ ਦੇਣ ਦੇ ਨਿਰਦੇਸ਼ ਜਾਰੀ ਕੀਤੇ ਹਨ।