ਜ਼ਮੀਨੀ ਝਗੜੇ ’ਚ ਚਲਾਈ ਗੋਲੀ ਨਾਲ ਇਕ ਜ਼ਖ਼ਮੀ, ਤਿੰਨ ਖ਼ਿਲਾਫ਼ ਪਰਚਾ

in #punjab2 years ago

ਜ਼ਿਲ੍ਹੇ ਦੇ ਪਿੰਡ ਜਵੰਦਾ ਕਲਾਂ ’ਚ ਜ਼ਮੀਨੀ ਝਗੜੇ ਦੇ ਚਲਦਿਆਂ ਕਥਿਤ ਤੌਰ ’ਤੇ ਗੋਲੀ ਚਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਗੋਲੀ ਦੇ ਸ਼ਰੇ ਲੱਗਣ ਨਾਲ ਇਕ ਵਿਅਕਤੀ ਜ਼ਖ਼ਮੀ ਦੱਸਿਆ ਜਾ ਰਿਹਾ ਹੈ, ਜਿਸ ਨੂੰ ਕੈਰੋਂ ਦੇ ਸਰਕਾਰੀ ...
ਜ਼ਿਲ੍ਹੇ ਦੇ ਪਿੰਡ ਜਵੰਦਾ ਕਲਾਂ ’ਚ ਜ਼ਮੀਨੀ ਝਗੜੇ ਦੇ ਚਲਦਿਆਂ ਕਥਿਤ ਤੌਰ ’ਤੇ ਗੋਲੀ ਚਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਗੋਲੀ ਦੇ ਸ਼ਰੇ ਲੱਗਣ ਨਾਲ ਇਕ ਵਿਅਕਤੀ ਜ਼ਖ਼ਮੀ ਦੱਸਿਆ ਜਾ ਰਿਹਾ ਹੈ, ਜਿਸ ਨੂੰ ਕੈਰੋਂ ਦੇ ਸਰਕਾਰੀ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ। ਜ਼ਖ਼ਮੀ ਦੀ ਸ਼ਿਕਾਇਤ ’ਤੇ ਥਾਣਾ ਸਰਹਾਲੀ ਕਲਾਂ ਦੀ ਪੁਲਿਸ ਨੇ ਤਿੰਨ ਲੋਕਾਂ ਦੇ ਖ਼ਿਲਾਫ਼ ਜਾਨ ਲੇਵਾ ਹਮਲਾ ਕਰਨ ਦੀਆਂ ਧਾਰਾਵਾਂ ਦੇ ਤਹਿਤ ਕੇਸ ਦਰਜ ਕਰਕੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਨਿਰਮਲ ਸਿੰਘ ਪੁੱਤਰ ਸੁਰਿੰਦਰਪਾਲ ਸਿੰਘ ਵਾਸੀ ਜਵੰਦਾ ਕਲਾਂ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਦੱਸਿਆ ਕਿ ਉਸ ਨੇ ਸਵੇਰੇ ਕਰੀਬ 7-8 ਵਜੇ ਆਪਣੇ ਖੇਤਾਂ ਨੂੰ ਪਾਣੀ ਲਗਾਇਆ ਹੋਇਆ ਸੀ। ਇਸੇ ਦੌਰਾਨ ਗੁਰਨੇਕ ਸਿੰਘ ਆਪਣੇ ਭਰਾ ਅਜੀਤ ਸਿੰਘ ਅਤੇ ਗੁਰਪਾਲ ਸਿੰਘ ਪੁੱਤਰ ਸ਼ਿੰਗਾਰਾ ਸਿੰਘ ਤੋਂ ਇਲਾਵਾ ਹੋਰ ਅਣਪਛਾਤੇ ਲੋਕਾਂ ਸਮੇਤ ਆਇਆ। ਜਿਨ੍ਹਾਂ ਕੋਲ ਬੰਦੂਕ ਅਤੇ ਬੇਸਬੈਟ ਮੌਜੂਦ ਸਨ। ਅਜੀਤ ਸਿੰਘ ਨੇ 12 ਬੋਰ ਦੀ ਬੰਦੂਕ ਨਾਲ ਉਸ ਵੱਲੋਂ ਗੋਲੀ ਚਲਾਈ ਜਿਸਦੇ ਛਰੇ ਉਸਦੇ ਮੋਢੇ ’ਤੇ ਲੱਗੇ। ਰੌਲਾ ਸੁਣ ਕੇ ਉਸਦੇ ਭਰਾ ਪ੍ਰਗਟ ਸਿੰਘ ਤੇ ਗੁਰਦੇਵ ਸਿੰਘ ਵੀ ਮੌਕੇ ’ਤੇ ਆ ਗਏ ਜਿਨ੍ਹਾਂ ਨੂੰ ਵੇਖ ਕਥਿਤ ਮੁਲਜ਼ਮ ਮੌਕੇ ਤੋਂ ਫਰਾਰ ਹੋ ਗਏ। ਉਸ ਨੇ ਸ਼ਿਕਾਇਤ ਵਿਚ ਦੱਸਿਆ ਕਿ ਜਮੀਨੀ ਵਿਵਾਦ ਦੇ ਚਲਦਿਆਂ ਹੋਏ ਝਗੜੇ ਦੀ ਰੰਜਿਸ਼ ਤਹਿਤ ਇਹ ਹਮਲਾ ਕੀਤਾ ਗਿਆ ਹੈ। ਥਾਣਾ ਸਰਹਾਲੀ ਦੇ ਮੁਖੀ ਸਬ ਇੰਸਪੈਕਟਰ ਚਰਨ ਸਿੰਘ ਨੇ ਦੱਸਿਆ ਕਿ ਗੁਰਨੇਕ ਸਿੰਘ, ਅਜੀਤ ਸਿੰਘ ਅਤੇ ਗੁਰਪਾਲ ਸਿੰਘ ਨੂੰ ਨਾਮਜ਼ਦ ਕਰ ਲਿਆ ਗਿਆ ਹੈ। ਜਿਨ੍ਹਾਂ ਦੀ ਗਿ੍ਫਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।27_05_2022-firing_9079766_m.jpg