ਪੰਜਾਬ ਤੇ ਦਿੱਲੀ ਸਰਕਾਰ ਦੀ ਸਾਂਝੀ ਪਹਿਲ, ਪੰਜਾਬ 'ਚ 5000 ਏਕੜ 'ਚ ਲੱਗੇਗਾ ਪੂਸਾ ਬਾਇਓ ਡੀ ਕੰਪੋਜ਼ਰ ਪ੍ਰਾਜੈਕਟ
ਝੋਨੇ ਦੀ ਪਰਾਲੀ ਦੇ ਪ੍ਰਬੰਧਨ ਅਤੇ ਕਿਸਾਨਾਂ ਨੂੰ ਹਰ ਸੰਭਵ ਮੱਦਦ ਦੇਣ ਲਈ ਨਿਰੰਤਰ ਯਤਨ ਕਰ ਰਹੀ ਪੰਜਾਬ ਸਰਕਾਰ ਦੇ ਯਤਨਾਂ ਨੂੰ ਉਸ ਵੇਲੇ ਵੱਡਾ ਬੂਰ ਮਿਲਿਆ, ਜਦੋਂ ਪਰਾਲੀ ਦੇ ਪ੍ਰਬੰਧਨ ਵਿੱਚ ਪੰਜਾਬ ਤੇ ਦਿੱਲੀ ਸਰਕਾਰ ਦੀ ਸਾਂਝੀ ਵੱਡੀ ਪਹਿਲ ਸਦਕਾ ਪੰਜਾਬ ਵਿੱਚ ਪੂਸਾ ਬਾਇਓ ਡੀ ਕੰਪੋਜ਼ਰ ਦਾ 5000 ਏਕੜ ਵਿੱਚ ਪਾਇਲਟ ਪ੍ਰਾਜੈਕਟ ਕਰਨ ਦਾ ਫੈਸਲਾ ਕੀਤਾ ਗਿਆ।
ਪੰਜਾਬ ਦੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਪ੍ਰੈਸ ਬਿਆਨ ਰਾਹੀਂ ਜਾਣਕਾਰੀ ਸਾਂਝੀ ਕਰਦਿਆਂ ਦਸਿਆ ਕਿ ਇਸ ਸਬੰਧੀ ਕੱਲ ਦੇਰ ਰਾਤ ਨਵੀਂ ਦਿੱਲੀ ਵਿਖੇ ਉਚ ਪੱਧਰੀ ਮੀਟਿੰਗਾਂ ਕੀਤੀਆਂ ਗਈਆਂ।