ਭਗਵੰਤ ਮਾਨ ਸਰਕਾਰ ਦੇ ਨਿਸ਼ਾਨੇ 'ਤੇ ਕਾਂਗਰਸੀ
ਪੰਜਾਬ 'ਚ ਆਮ ਆਦਮੀ ਪਾਰਟੀ ਦੀ ਸਰਕਾਰ ਆਉਣ ਤੋਂ ਬਾਅਦ ਪਿਛਲੀ ਕਾਂਗਰਸ ਸਰਕਾਰ ਦੌਰਾਨ ਹੋਏ ਘੁਟਾਲਿਆਂ ਦੇ ਲਗਾਤਾਰ ਖੁਲਾਸੇ ਹੋ ਰਹੇ ਹਨ। ਹੁਣ ਤੱਕ ਕਈ ਮੰਤਰੀਆਂ ਖਿਲਾਫ ਕਾਰਵਾਈ ਚੱਲ ਰਹੀ ਹੈ। ਭ੍ਰਿਸ਼ਟਾਚਾਰ ਮਾਮਲੇ ਵਿੱਚ ਸਾਧੂ ਸਿੰਘ ਧਰਮਸੋਤ ਦੀ ਗ੍ਰਿਫਤਾਰੀ ਹੋ ਚੁੱਕੀ ਹੈ। ਸੰਗਤ ਸਿੰਘ ਗਿਲਜੀਆਂ ਵੀ ਜ਼ਮਾਨਤ 'ਤੇ ਬਾਹਰ ਹਨ। ਇੱਥੋਂ ਤੱਕ ਕਿ ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਤੇ ਕੈਪਟਨ ਅਮਰਿੰਦਰ ਸਿੰਘ ਦਾ ਨਾਂ ਵੀ ਘੁਟਾਲਿਆਂ ਨਾਲ ਜੁੜ ਰਿਹਾ ਹੈ। ਬੀਤੇ ਦਿਨ ਵਿਜੀਲੈਂਸ ਵੱਲੋਂ ਸਾਬਕਾ ਖੁਰਾਕ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਵੀ ਗ੍ਰਿਫਤਾਰ ਕਰ ਲਿਆ ਗਿਆ ਹੈ। ਸਾਬਕਾ ਕਾਂਗਰਸੀ ਮੰਤਰੀਆਂ 'ਤੇ 'ਆਪ' ਸਰਕਾਰ ਦਾ ਸ਼ਿਕੰਜਾ! ਆਸ਼ੂ ਤੋਂ ਬਾਅਦ ਹੁਣ ਇਹ ਮੰਤਰੀ ਵੀ ਸਰਕਾਰ ਦੀ ਰਡਾਰ 'ਤੇ