ਦਿੱਲੀ ਆਬਕਾਰੀ ਨੀਤੀ: ਈਡੀ ਵੱਲੋਂ ਦਿੱਲੀ ਤੇ 5 ਹੋਰ ਰਾਜਾਂ ’ਚ ਛਾਪੇ

in #delhi2 years ago

ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਦਿੱਲੀ ਆਬਕਾਰੀ ਨੀਤੀ ਵਿੱਚ ਕਥਿਤ ਬੇਨਿਯਮੀਆਂ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਦੀ ਜਾਂਚ ਸਬੰਧੀ ਅੱਜ ਦਿੱਲੀ ਅਤੇ ਪੰਜ ਰਾਜਾਂ ਵਿੱਚ ਵੱਖ-ਵੱਖ ਥਾਵਾਂ 'ਤੇ ਛਾਪੇਮਾਰੀ ਕੀਤੀ। ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਅਤੇ ਕੁਝ ਹੋਰ ਅਧਿਕਾਰੀਆਂ 'ਤੇ ਦਿੱਲੀ ਆਬਕਾਰੀ ਨੀਤੀ 2021-22 ਨੂੰ ਲਾਗੂ ਕਰਨ 'ਚ ਬੇਨਿਯਮੀਆਂ ਦੇ ਦੋਸ਼ ਹਨ। ਹਾਲਾਂਕਿ ਇਹ ਨੀਤੀ ਵਾਪਸ ਲੈ ਲਈ ਗਈ ਹੈ। ਅਧਿਕਾਰੀਆਂ ਨੇ ਦੱਸਿਆ ਕਿ ਦਿੱਲੀ, ਤਿਲੰਗਾਨਾ, ਮਹਾਰਾਸ਼ਟਰ, ਹਰਿਆਣਾ, ਉੱਤਰ ਪ੍ਰਦੇਸ਼ ਅਤੇ ਕਰਨਾਟਕ 'ਚ ਕਰੀਬ 30 ਥਾਵਾਂ 'ਤੇ ਛਾਪੇਮਾਰੀ ਕੀਤੀ ਜਾ ਰਹੀ ਹੈ ਅਤੇ ਮਾਮਲੇ 'ਚ ਨਾਮਜ਼ਦ ਵਿਅਕਤੀਆਂ ਖਿਲਾਫ ਛਾਪੇਮਾਰੀ ਵੀ ਕੀਤੀ ਗਈ ਹੈ।