ਕੱਚੇ ਤੇਲ ਦੀਆਂ ਕੀਮਤਾਂ 7 ਮਹੀਨਿਆਂ ਦੇ ਹੇਠਲੇ ਪੱਧਰ 'ਤੇ, ਪਰ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਘਟਾਉਣ ਤੋਂ ਟਾਲਾ!

in #delhi2 years ago

ਕੌਮਾਂਤਰੀ ਪੱਧਰ ਉਤੇ ਕੱਚੇ ਤੇਲ ਦੀਆਂ ਕੀਮਤਾਂ ਸੱਤ ਮਹੀਨਿਆਂ ਦੇ ਹੇਠਲੇ ਪੱਧਰ ’ਤੇ ਆ ਗਈਆਂ ਹਨ ਪਰ ਭਾਰਤ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਪ੍ਰਚੂਨ ਵਿਕਰੀ ਕੀਮਤਾਂ ’ਚ ਕੋਈ ਬਦਲਾਅ ਨਹੀਂ ਹੋਇਆ ਹੈ।
petrol-16580264203x2.jpgਅੰਤਰਰਾਸ਼ਟਰੀ ਬੈਂਚਮਾਰਕ ਬ੍ਰੈਂਟ ਕਰੂਡ ਪਿਛਲੇ ਹਫ਼ਤੇ ਪਹਿਲੀ ਵਾਰ 90 ਡਾਲਰ ਪ੍ਰਤੀ ਬੈਰਲ ਤੋਂ ਹੇਠਾਂ ਆ ਗਿਆ। ਪੈਟਰੋਲੀਅਮ ਮੰਤਰੀ ਹਰਦੀਪ ਸਿੰਘ ਪੁਰੀ ਨੇ ਕੀਮਤਾਂ 'ਚ ਬਦਲਾਅ ਨਾ ਬਾਰੇ ਕਿਹਾ ਕਿ ਕੌਮਾਂਤਰੀ ਪੱਧਰ ਉਤੇ ਕੀਮਤਾਂ 'ਚ ਵਾਧਾ ਹੋਣ ਕਾਰਨ ਜਨਤਕ ਖੇਤਰ ਦੀਆਂ ਕੰਪਨੀਆਂ ਨੇ ਕਾਫ਼ੀ ਸਮੇਂ ਤੱਕ ਆਪਣੀਆਂ ਕੀਮਤਾਂ ਸਥਿਰ ਰੱਖੀਆਂ ਤੇ ਹੁਣ ਕੌਮਾਂਤਰੀ ਪੱਧਰ ’ਤੇ ਕੀਮਤਾਂ ਹੇਠਾਂ ਆਉਣ ਤੋਂ ਬਾਅਦ ਕੰਪਨੀਆਂ ਆਪਣਾ ਘਾਟਾ ਪੂਰਾ ਕਰਨ ਲਈ ਕੀਮਤਾ ਨਹੀਂ ਘਟਾ ਰਹੀਆਂ।
ਕੀਮਤਾਂ ਵਿੱਚ ਗਿਰਾਵਟ ਰੂਸ ਦੇ ਨਾਰਥ ਸਟ੍ਰੀਮ ਪਾਈਪਲਾਈਨ ਨੂੰ ਬੰਦ ਕਰਨ ਅਤੇ ਕੱਚੇ ਤੇਲ ਉਤਪਾਦਕ ਦੇਸ਼ਾਂ ਦੇ ਸੰਗਠਨ ਓਪੇਕ ਅਤੇ ਇਸ ਦੇ ਸਹਿਯੋਗੀ (OPEC+) ਦੁਆਰਾ ਉਤਪਾਦਨ ਵਿੱਚ ਕਟੌਤੀ ਕਰਨ ਦੇ ਬਾਵਜੂਦ ਆਈ ਹੈ। ਹਾਲਾਂਕਿ, ਇਸ ਨਾਲ ਭਾਰਤ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਪ੍ਰਚੂਨ ਕੀਮਤਾਂ ਵਿੱਚ ਕੋਈ ਬਦਲਾਅ ਨਹੀਂ ਹੋਇਆ ਹੈ। ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਰਿਕਾਰਡ 158 ਦਿਨਾਂ ਤੋਂ ਨਹੀਂ ਬਦਲੀਆਂ।