ਜਥੇਦਾਰ ਗੋਰਾ ਨੇ ਸਾਬਕਾ ਮੰਤਰੀ ਮਰਹੂਮ ਤੋਤਾ ਸਿੰਘ ਦੇ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ

in #kahnuwan2 years ago

ਸੀਨੀਅਰ ਅਕਾਲੀ ਆਗੂ ਜਥੇਦਾਰ ਗੁਰਿੰਦਰਪਾਲ ਸਿੰਘ ਗੋਰਾ ਐਗਜ਼ੈਕਟਿਵ ਮੈਂਬਰ ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਦਰਵੇਸ਼ ਸਿਆਸਤਦਾਨ ਸ਼ੋ੍ਮਣੀ ਅਕਾਲੀ ਦਲ ਅਤੇ ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜਥੇਦਾਰ ਤੋਤਾ ਸਿੰਘ ਸਾਬਕਾ ਕੈਬਨਿਟ ਮੰਤਰੀ ਪੰਜਾਬ ਦੇ ਅਕਾਲ ਚਲਾਣੇ 'ਤੇ ਉਨ੍ਹਾਂ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਹੈ। ਜਥੇਦਾਰ ਗੋਰਾ ਨੇ ਸਵਰਗਵਾਸੀ ਤੋਤਾ ਸਿੰਘ ਦੇ ਸਪੁੱਤਰ ਬਰਜਿੰਦਰ ਸਿੰਘ ਮੱਖਣ ਬਰਾੜ, ਜਥੇ. ਤੋਤਾ ਸਿੰਘ ਦੀ ਧਰਮ ਪਤਨੀ ਤੇ ਪਰਿਵਾਰਕ ਮੈਂਬਰਾਂ ਨਾਲ ਦਿਲੀ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਜਥੇ. ਗੋਰਾ ਨੇ ਕਿਹਾ ਜਥੇ. ਤੋਤਾ ਸਿੰਘ ਸ਼ੋ੍ਮਣੀ ਅਕਾਲੀ ਦਲ ਦੇ ਥੰਮ ਸਨ। ਉਹਨਾਂ ਕਿਹਾ ਕਿ ਜਥੇ. ਤੋਤਾ ਸਿੰਘ ਦੇ ਅਕਾਲ ਚਲਾਣਾ ਕਰ ਜਾਣ 'ਤੇ ਪਰਿਵਾਰ ਨੂੰ ਹੀ ਨਹੀਂ, ਸਗੋਂ ਸ਼ੋ੍ਮਣੀ ਅਕਾਲੀ ਦਲ ਅਤੇ ਧਾਰਮਿਕ ਸੰਸਥਾ ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਕਦੇ ਵੀ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। ਇਸ ਮੌਕੇ ਸਰਵਨ ਸਿੰਘ ਤੱਤਲਾ ਸਰਕਲ ਪ੍ਰਧਾਨ ਯੂਥ ਅਕਾਲੀ ਦਲ ਗੁਰਤਿੰਦਰ ਪਾਲ ਸਿੰਘ ਭਾਟੀਆ ਮੈਨੇਜਰ ਗੁਰਦੁਆਰਾ ਸ੍ਰੀ ਅੱਚਲ ਸਾਹਿਬ, ਰਣਜੀਤ ਸਿੰਘ ਕਲਿਆਣਪੁਰ ਮੈਨੇਜਰ ਗੁਰਦੁਆਰਾ ਸ੍ਰੀ ਕੰਧ ਸਾਹਿਬ, ਦਵਿੰਦਰ ਸਿੰਘ ਲਾਲੀ ਮੈਨੇਜਰ ਗੁਰਦੁਆਰਾ ਓਠੀਆਂ ਸਾਹਿਬ, ਸਰਬਜੀਤ ਸਿੰਘ ਸਾਹਬੀ, ਮਲਕੀਅਤ ਸਿੰਘ ਹੈਪੀ, ਗੁਰਖੇਲ ਸਿੰਘ ਅਤੇ ਰੇਸ਼ਮ ਸਿੰਘ ਖਹਿਰਾ ਆਦਿ ਹਾਜ਼ਰ ਸਨ।28_05_2022-28btl_10_28052022_670-c-2.5_m.jpg