ਵਿਧਾਨ ਸਭਾ 'ਚ ਰਾਜਪਾਲ ਦੇ ਭਾਸ਼ਣ ਦੌਰਾਨ ਹੰਗਾਮਾ

in #punjab2 years ago

ਸ਼ੁਕਰਵਾਰ ਨੂੰ ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦੀ ਸ਼ੁਰੂਆਤ ਹੋ ਗਈ। ਵਿਧਾਨ ਸਭਾ ਦੇ ਇਜਲਾਸ ਦੀ ਸ਼ੁਰੂਆਤ ਗਵਰਨਰ ਬਨਵਾਰੀ ਲਾਲ ਪੁਰੋਹਿਤ ਦੇ ਭਾਸ਼ਣ ਨਾਲ ਹੋਈ। ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਵਿੱਚ ਆਪਣੇ ਭਾਸ਼ਣ ਦੀ ਸ਼ੁਰੂਆਤ ਵਿੱਚ ਗਵਰਨਰ ਬਨਵਾਰੀ ਲਾਲ ਪੁਰੋਹਿਤ ਨੇ ਕਿਹਾ ਕਿ ਮੈਨੂੰ ਉਮੀਦ ਹੈ ਕਿ ਹੁਣ "ਮੈਂ ਜੋ ਵੀ ਜਾਣਕਾਰੀ ਮੰਗਾਂਗਾ ਉਹ ਮੈਨੂੰ ਮਿਲੇਗੀ।" ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਹੰਗਾਮਾ ਕਰ ਦਿੱਤਾ। ਬਾਜਵਾ ਨੇ ਕਿਹਾਕਿ ਤੁਸੀਂ ’ਮੇਰੀ ਸਰਕਾਰ’ ਸ਼ਬਦ ਦੀ ਵਰਤੋਂ ਕਰ ਰਹੇ ਹੋ ਪਰ ਇਹ ਸਰਕਾਰ ਤਾਂ ਤੁਹਾਨੂੰ ਹੀ ਜਾਣਕਾਰੀ ਦਿੰਦੀ ਨਹੀਂ ਤਾਂ ਇਸ ’ਤੇ ਰਾਜਪਾਲ ਨੇ ਬੋਲੇ , ਮੈਨੂੰ ਉਮੀਦ ਹੈ ਕਿ ਹੁਣ ਸਰਕਾਰ ਜਵਾਬ ਦੇਵੇਗੀ।
ਇਸ ਦੌਰਾਨ ਰਾਜਪਾਲ ਆਪਣੇ ਭਾਸ਼ਣ ਦੇ ਵਿਚਕਾਰ ਹੀ ਰੁੱਕ ਗਏ। ਰਾਜਪਾਲ ਬੋਲੇ ਕਿ ਮੈਨੂੰ ਆਪਣਾ ਭਾਸ਼ਣ ਪੂਰਾ ਕਰ ਲੈਣ ਦਿਓ। ਦੱਸ ਦਈਏ ਕਿ ਅੱਜ ਸਿੰਗਾਪੁਰ ਭੇਜੇ ਗਏ ਪ੍ਰਿੰਸੀਪਲਾਂ ਦੇ ਮੁੱਦੇ ਉਤੇ ਵੀ ਸਦਨ ਵਿੱਚ ਹੰਗਾਮਾ ਹੋ ਗਿਆ। ਇਸ ਦੌਰਾਨ ਕਾਂਗਰਸ ਵਿਧਾਇਕਾਂ ਵੱਲੋਂ ਰਾਜਪਾਲ ਦੇ ਭਾਸ਼ਣ ਦੌਰਾਨ ਹੀ ਵਾਕ ਆਊਟ ਕਰ ਦਿੱਤਾ। ਇਸ ਮੌਕੇ ਰਾਜਪਾਲ ਨੇ ਕਾਂਗਰਸੀ ਵਿਧਾਇਕਾਂ ਨੂੰ ਕਿਹਾ ਕਿ ਉਹ ਸਦਨ ਵਿਚ ਹਾਜ਼ਰ ਰਹਿ ਕੇ ਆਪਣੀ ਗੱਲ ਰੱਖਣ ਅਤੇ ਬਾਇਕਾਟ ਨਾ ਕਰਨ।

ਦੱਸ ਦਈਏ ਕਿ ਪੰਜਾਬ 'ਚ ਮੁੱਖ ਮੰਤਰੀ ਭਗਵੰਤ ਮਾਨ ਅਤੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਵਿਚਾਲੇ ਚੱਲ ਰਹੀ ਖਿੱਚੋਤਾਣ ਦੌਰਾਨ ਸੈਸ਼ਨ ਤੂਫਾਨੀ ਹੋਣ ਦੇ ਆਸਾਰ ਹਨ। ਵਿਰੋਧੀ ਧਿਰ ਨੇ ਕਾਨੂੰਨ ਵਿਵਸਥਾ ਦੇ ਮੁੱਦੇ 'ਤੇ ਸਰਕਾਰ ਨੂੰ ਘੇਰਨ ਦੀ ਪੂਰੀ ਤਿਆਰੀ ਕਰ ਲਈ ਹੈ।