ਸਿੱਧੂ ਮੂਸੇਵਾਲਾ ਦੀ ਮ੍ਰਿਤਕ ਦੇਹ ਕੋਲ ਪਹੁੰਚੀ ਮੰਗੇਤਰ

in #sidhumossawala2 years ago

ਮਾਨਸਾ : ਮਸ਼ਹੂਰ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਜਿੱਥੇ ਪੂਰੇ ਦੇਸ਼ ਵਿਚ ਰੋਸ ਦੀ ਲਹਿਰ ਫੈਲ ਗਈ ਹੈ। ਉਥੇ ਹੀ ਇਹ ਵੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਅੱਜ ਸਿੱਧੂ ਮੂਸੇਵਾਲਾ ਦੀ ਮੰਗੇਤਰ ਵੀ ਉਨ੍ਹਾਂ ਦੀ ਮ੍ਰਿਤਕ ਦੇਹ ਨੂੰ ਦੇਖਣ ਪਹੁੰਚੀ। ਇਸ ਦੌਰਾਨ ਜਦੋਂ ਪੱਤਰਕਾਰਾਂ ਨੇ ਉਨ੍ਹਾਂ ਨਾਲ ਗੱਲਬਾਤ ਕਰਨ ਦੀ ਕੋਸ਼ਿਸ਼ ਕੀਤੀ ਤਾਂ ਉਹ ਮੀਡੀਆ ਸਾਹਮਣੇ ਬਿਨਾਂ ਕੁੱਝ ਬੋਲੇ ਹੀ ਉਥੋਂ ਚਲੀ ਗਈ।

ਦੱਸ ਦਈਏ ਕਿ ਮਾਨਸਾ ਸ਼ਹਿਰ ਵਿਚ ਵੀ ਸਿੱਧੂ ਦੇ ਕਤਲ ਦੇ ਵਿਰੋਧ ਵਿਚ ਦੁਕਾਨਦਾਰਾਂ ਨੇ ਆਪਣੀਆਂ ਦੁਕਾਨਾਂ ਬੰਦ ਕਰਕੇ ਇਸ ’ਤੇ ਰੋਸ ਜ਼ਾਹਰ ਕੀਤਾ ਹੈ। ਲੋਕਾਂ ਦਾ ਕਹਿਣਾ ਹੈ ਕਿ ਭਗਵੰਤ ਮਾਨ ਸਰਕਾਰ ਵਿਚ ਲੋਕ ਸੁਰੱਖਿਅਤ ਨਹੀਂ ਹਨ, ਜੇਕਰ ਇੰਨੇ ਮਸ਼ਹੂਰ ਗਾਇਕ ਅਤੇ ਸਿਆਸੀ ਆਗੂ ਦਾ ਦਿਨ ਦਿਹਾੜੇ ਸ਼ਰੇਆਮ ਗੋਲ਼ੀਆਂ ਮਾਰ ਕੇ ਕਤਲ ਹੋ ਸਕਦਾ ਹੈ ਤਾਂ ਆਮ ਵਿਅਕਤੀ ਦੀ ਸੁਰੱਖਿਆ ਕੌਣ ਕਰੇਗਾ।

ਦੂਜੇ ਪਾਸੇ ਸਿੱਧੂ ਮੂਸੇਵਾਲਾ ਦੇ ਪਿੰਡ ਮੂਸਾ ਵਿਖੇ ਵੱਡੀ ਗਿਣਤੀ ਵਿਚ ਪੁਲਿਸ ਪ੍ਰਸ਼ਾਸਨ ਅਤੇ ਕਾਂਗਰਸੀ ਆਗੂਆਂ ਤੋਂ ਇਲਾਵਾ ਲੋਕਾਂ ਦਾ ਜਮਾਵੜਾ ਲੱਗਿਆ ਹੋਇਆ ਹੈ। ਸਿੱਧੂ ਮੂਸੇਵਾਲਾ ਦੇ ਘਰ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਤੋਂ ਇਲਾਵਾ ਕਾਂਗਰਸ ਦੀ ਸਮੁੱਚੀ ਲੀਡਰਸ਼ਿਪ ਵੀ ਪਹੁੰਚੀ ਹੋਈ ਹੈ। ਉਧਰ ਮੂਸੇਵਾਲਾ ਦੇ ਪਰਿਵਾਰ ਨੇ ਵੀ ਆਪਣੇ ਪੁੱਤਰ ਦੀ ਮ੍ਰਿਤਕ ਦੇਹ ਦਾ ਪੋਸਟਮਾਰਟਮ ਕਰਵਾਉਣ ਤੋਂ ਇਨਕਾਰ ਕਰ ਦਿੱਤਾ ਹੈ। ਪਰਿਵਾਰ ਵਲੋਂ ਇਸ ਕਤਲ ਕਾਂਡ ਦੀ ਐੱਨ. ਆਈ. ਏ. ਤੋਂ ਜਾਂਚ ਕਰਵਾਉਣ ਦੀ ਮੰਗ ਕੀਤੀ ਹੈ।