ਮੂਸੇਵਾਲਾ ਕਤਲ ਕਾਂਡ: ਕੋਰੋਲਾ ਕਾਰ ਦੇ ਮਾਲਕ ਕੋਲ ਪਹੁੰਚੀ ਪੁਲਿਸ

in #sidhumossawala2 years ago

Screenshot_20220530-140723_Facebook.jpg
ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕਾਂਡ 'ਚ ਸਾਹਮਣੇ ਆਈ ਇਕ ਸ਼ੱਕੀ ਕੋਰੋਲਾ ਗੱਡੀ ਦੇ ਤਾਰ ਹਲਕਾ ਤਲਵੰਡੀ ਸਾਬੋ ਦੇ ਪਿੰਡ ਭਾਗੀਵਾਂਦਰ ਨਾਲ ਜੁੜੇ ਹਨ। ਮਿਲੀ ਜਾਣਕਾਰੀ ਅਨੁਸਾਰ ਮਾਨਸਾ ਪੁਲਿਸ ਨੇ ਕੋਰੋਲਾ ਗੱਡੀ ਮਾਮਲੇ 'ਚ ਪਿੰਡ ਭਾਗੀਵਾਂਦਰ ਦੇ ਇਕ ਨੌਜਵਾਨ ਨੂੰ ਪੁੱਛਗਿਛ ਲਈ ਹਿਰਾਸਤ 'ਚ ਲਿਆ ਹੈ। ਪੁਲਿਸ ਅਧਿਕਾਰੀ ਅਜੇ ਇਸ ਮਾਮਲੇ 'ਚ ਕੁਝ ਵੀ ਬੋਲਣ ਨੂੰ ਤਿਆਰ ਨਹੀਂ
।ਪਤਾ ਲ਼ੱਗਾ ਹੈ ਕਿ ਸਿੱਧੂ ਮੂਸੇਵਾਲਾ ਦਾ ਕਤਲ ਕਰਨ ਲਈ ਦੋ ਕਾਰਾਂ ਵਿਚ ਸੱਤ ਜਣੇ ਆਏ ਸਨ। ਹਮਲਾਵਰਾਂ ਨੇ ਮੂਸੇਵਾਲਾ ਦੀ ਥਾਰ ਦੇ ਟਾਇਰਾਂ ਵਿਚ ਗੋਲੀਆਂ ਮਾਰੀਆਂ ਤੇ ਥਾਰ ਦਾ ਸੰਤੁਲਨ ਵਿਗੜ ਗਿਆ। ਇਸ ਤੋਂ ਬਾਅਦ ਦੋਵਾਂ ਕਾਰਾਂ ਵਿਚੋਂ ਸੱਤ ਜਣੇ ਬਾਹਰ ਆਏ ਤੇ ਇਕ ਜਣੇ ਨੇ ਤੀਹ ਦੇ ਕਰੀਬ ਫਾਇਰ ਮੂਸੇਵਾਲਾ ’ਤੇ ਕੀਤੇ ਤੇ ਬਾਕੀ ਛੇ ਜਣਿਆਂ ਨੇ ਘੇਰਾ ਪਾ ਲਿਆ। ਜਦ ਗੋਲੀਆਂ ਦੀ ਆਵਾਜ਼ ਸੁਣ ਕੇ ਲੋਕ ਬਾਹਰ ਆਏ ਤਾਂ ਹਮਲਾਵਰਾਂ ਨੇ ਲਲਕਾਰ ਕੇ ਉਨ੍ਹਾਂ ਨੂੰ ਵਾਪਸ ਭੇਜ ਦਿੱਤਾ।