7 ਫੇਰੇ ਲੈਣ ਤੌ ਪਹਿਲਾ ਛੱਡੀ ਦੁਨੀਆ, ਹਿਮਾਚਲ ਘੁੰਮਣ ਗਏ ਦੋਸਤਾਂ ਨਾਲ ਵਾਪਿਆ ਵੱਡਾ ਹਾਦਸਾ
ਕਰਨਾਲ- ਹਰਿਆਣਾ ਦੇ ਕਰਨਾਲ ਤੋਂ ਦਿਲ ਦਹਿਲਾ ਦੇਣ ਵਾਲੀ ਖ਼ਬਰ ਸਾਹਮਣੇ ਆਈ ਹੈ, ਜਿੱਥੇ ਦੋ ਪਰਿਵਾਰਾਂ 'ਚ ਸੱਥਰ ਵਿਛ ਗਏ ਹਨ। ਕਰਨਾਲ ਸ਼ਹਿਰ ਵਾਸੀ ਬੈਂਕ ਅਧਿਕਾਰੀ ਵਿਸ਼ਵਾਸ ਸਰਦਾਨਾ ਨੂੰ ਆਪਣੀ ਮੰਗੇਤਰ ਨਾਲ ਵਿਆਹ ਕਰ ਕੇ ਨਵੀਂ ਜ਼ਿੰਦਗੀ ਦੀ ਸ਼ੁਰੂਆਤ ਕਰਨੀ ਸੀ ਪਰ ਉਨ੍ਹਾਂ ਦਾ ਇਹ ਸੁਫ਼ਨਾ ਅਧੂਰਾ ਰਹਿ ਗਿਆ। ਹਿਮਾਚਲ ਪ੍ਰਦੇਸ਼ ਦੇ ਕੁੱਲੂ 'ਚ ਹੋਏ ਹਾਦਸੇ 'ਚ ਉਨ੍ਹਾਂ ਦੀ ਅਤੇ ਉਨ੍ਹਾਂ ਦੀ ਮੰਗੇਤਰ ਸਮੇਤ 4 ਲੋਕਾਂ ਦੀ ਜਾਨ ਚੱਲੀ ਗਈ, ਜਦਕਿ 3 ਦੀ ਹਾਲਤ ਗੰਭੀਰ ਬਣੀ ਹੋਈ ਹੈ।
🤔😚
So sad