ਮਾਨ ਸਰਕਾਰ ਸੀਬੀਜੀ ਪਲਾਂਟਾਂ ਤੋਂ ਪੈਦਾ ਹੋਈ ਆਰਗੈਨਿਕ ਖਾਦ ਦੀ ਖੇਤੀ ਤੇ ਬਾਗ਼ਬਾਨੀ 'ਚ ਵਰਤੋਂ ਨੂੰ ਕਰੇਗੀ ਉਤਸ਼ਾਹਿਤ

in #punjab2 years ago

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਕੰਪਰੈੱਸਡ ਬਾਇਓਗੈਸ (ਸੀ.ਬੀ.ਜੀ.) ਪਲਾਂਟਾਂ ਵੱਲੋਂ ਪੈਦਾ ਕੀਤੀ ਜਾ ਰਹੀ ਫਰਮੈਂਟੇਡ ਆਰਗੈਨਿਕ ਮੈਨਿਓਰ (ਖਾਦ) ਦੀ ਖੇਤੀਬਾੜੀ, ਬਾਗ਼ਬਾਨੀ ਅਤੇ ਫੁੱਲਾਂ ਦੀ ਖੇਤੀ ਵਿੱਚ ਵਰਤੋਂ ਨੂੰ ਉਤਸ਼ਾਹਿਤ ਕਰਨ ਦੀ ਯੋਜਨਾ ਬਣਾ ਰਹੀ ਹੈ। ਇਹ ਜਾਣਕਾਰੀ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਅਮਨ ਅਰੋੜਾ ਨੇ ਅੱਜ ਇਥੇ ਪੇਡਾ ਵਿੱਚ ਸਮਾਗਮ ਬਾਅਦ ਦਿੱਤੀ।
ਅਰੋੜਾ ਅਤੇ ਉਨ੍ਹਾਂ ਦੇ ਕੈਬਨਿਟ ਸਾਥੀ ਅਤੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਸੂਬਾ ਸਰਕਾਰ ਦੇ ਸੀਨੀਅਰ ਅਧਿਕਾਰੀਆਂ ਅਤੇ ਨਿਵੇਸ਼ਕਾਂ ਨੂੰ ਇੱਕ ਵਿਆਪਕ ਪ੍ਰਣਾਲੀ ਤਿਆਰ ਕਰਨ ਲਈ ਕਿਹਾ ਤਾਂ ਜੋ ਇਨ੍ਹਾਂ ਸੀ.ਬੀ.ਜੀ. ਪਲਾਂਟਾਂ ਵੱਲੋਂ ਤਿਆਰ ਕੀਤੀ ਜਾ ਰਹੀ ਖਾਦ ਦੀ ਵਰਤੋਂ ਨੂੰ ਉਤਸ਼ਾਹਿਤ ਕੀਤਾ ਜਾ ਸਕੇ।