ਫਿਰੋਜ਼ਪੁਰ ਜੇਲ੍ਹ ਵਿੱਚ ਕੈਦੀਆਂ ਤੇ ਹਵਾਲਾਤੀਆਂ ਵਿਚਾਲੇ ਖੂਨੀ ਲੜਾਈ

in #punjab2 years ago

ਫਿਰੋਜ਼ਪੁਰ ਕੇਂਦਰੀ ਜੇਲ੍ਹ ਵਿੱਚ ਹਵਾਲਾਤੀ ਦੀ ਪਿੱਠ 'ਤੇ ਗੈਂਗਸਟਰ ਲਿਖੇ ਜਾਣ ਤੋਂ ਬਾਅਦ ਹੁਣ ਹਵਾਲਾਤੀਆਂ ਅਤੇ ਕੈਦੀਆਂ ਵਿਚਾਲੇ ਖੂਨੀ ਝੜਪ (clash between convicts and prisoners) ਦੀ ਖ਼ਬਰ ਸਾਹਮਣੇ ਆਈ ਹੈ। ਇਸ ਲੜਾਈ ਵਿੱਚ 2 ਹਵਾਲਾਤੀ ਗੰਭੀਰ ਜ਼ਖ਼ਮੀ ਹੋ ਗਏ। ਪੁਲਿਸ ਨੇ 9 ਕੈਦੀਆਂ ਅਤੇ ਹਵਾਲਾਤੀਆਂ 'ਤੇ ਮਾਮਲਾ ਦਰਜ ਕਰ ਲਿਆ ਹੈ। ਮਾਮਲੇ ਵਿੱਚ ਨਾਮਜ਼ਦ ਸਾਰੇ ਮੁਲਜ਼ਮ ਪਹਿਲਾਂ ਤੋਂ ਹੀ ਜੇਲ੍ਹ ਵਿੱਚ ਬੰਦ ਹਨ।
ਜੇਲ ਦੇ ਸਹਾਇਕ ਸੁਪਰਡੈਂਟ ਨਿਰਮਲ ਸਿੰਘ ਅਤੇ ਪ੍ਰੀਤਮਪਾਲ ਸਿੰਘ ਨੇ ਥਾਣਾ ਸਿਟੀ ਫਿਰੋਜ਼ਪੁਰ ਦੀ ਪੁਲਿਸ ਨੂੰ ਭੇਜੇ ਆਪਣੇ ਲਿਖਤੀ ਪੱਤਰਾਂ ਵਿੱਚ ਦੱਸਿਆ ਹੈ ਕਿ ਹਵਾਲਾਤੀ ਸੁਰਿੰਦਰ ਸਿੰਘ ਉਰਫ ਹੈਪੀ ਨੇ ਹਵਾਲਾਤੀ ਅਮਰੀਕ ਸਿੰਘ ਪੁੱਤਰ ਜੋਗਿੰਦਰ ਸਿੰਘ ਨਾਲ ਮਿਲ ਕੇ ਬਲਾਕ ਨੰਬਰ 3 ਦੀ ਬੈਰਕ ਨੰਬਰ 2 ਵਿੱਚ ਬੰਦ ਹਵਾਲਾਤੀ ਡਿੰਪਲ ਪੁੱਤਰ ਲਾਲਚੰਦ ਵਾਸੀ ਪਿੰਡ ਪੀਰਾਂਵਾਲੀ ਨੂੰ ਆਪਣੇ ਕੋਲ ਬੁਲਾ ਕੇ ਮਾਰਨ ਦੀ ਨੀਅਤ ਨਾਲ ਉਸ *ਤੇ ਹਮਲਾ ਕਰ ਦਿੱਤਾ। ਕਥਿਤ ਦੋਸ਼ੀਆਂ ਨੇ ਉਸ ਦੇ ਸਿਰ *ਤੇ ਕਿਸੇ ਤੇਜ਼ਧਾਰ ਹਥਿਆਰ ਨਾਲ ਹਮਲਾ ਕੀਤਾ, ਜਿਸ ਨਾਲ ਉਹ ਗੰਭੀਰ ਜ਼ਖ਼ਮੀ ਹੋ ਗਿਆ।