ਜੇਲ੍ਹ ਵਿੱਚ ਬੰਦ ਬਲਵੰਤ ਸਿੰਘ ਰਾਜੋਆਣਾ ਨੂੰ ਮਿਲਣ ਪਹੁੰਚੀ ਉਸ ਦੀ ਭੈਣ ਕਮਲਦੀਪ ਕੌਰ

in #wortheumnews2 years ago

ਸੰਗਰੂਰ ਹੋਣ ਵਾਲੀਆਂ ਜ਼ਿਮਨੀ ਚੋਣਾਂ ਨੂੰ ਲੈ ਕੇ ਜੇਲ੍ਹ ਵਿੱਚ ਬੰਦ ਬਲਵੰਤ ਸਿੰਘ ਰਾਜੋਆਣਾ ਨੂੰ ਮਿਲਣ ਪਹੁੰਚੀ ਉਸ ਦੀ ਭੈਣ ਕਮਲਦੀਪ ਕੌਰ Screenshot_20220605-065840_WhatsApp.jpg

ਕਮਲਦੀਪ ਕੌਰ ਨੇ ਕਿਹਾ ਕਿ ਉਹ ਸ਼੍ਰੋਮਣੀ ਅਕਾਲੀ ਦਲ ਬਾਦਲ ਵੱਲੋਂ ਇਹ ਚੋਣ ਲੜਗੇ।

ਸੰਗਰੂਰ ਵਿਖੇ ਹੋਣ ਵਾਲੀਆਂ ਜ਼ਿਮਨੀ ਚੋਣਾਂ ਨੂੰ ਲੈ ਕੇ ਸਿਆਸੀ ਮਾਹੌਲ ਪੂਰੀ ਤਰ੍ਹਾਂ ਗਰਮਾ ਚੁੱਕਿਆ ਇਨ੍ਹਾਂ ਚੋਣਾਂ ਨੂੰ ਲੈ ਕੇ ਆਮ ਆਦਮੀ ਪਾਰਟੀ ਵੱਲੋਂ ਆਪਣਾ ਉਮੀਦਵਾਰ ਐਲਾਨ ਦਿੱਤਾ ਗਿਆ ਅਤੇ ਸੰਗਰੂਰ ਦੀਆਂ ਇਨ੍ਹਾਂ ਚੋਣਾਂ ਨੂੰ ਲੈ ਕੇ ਜੇਲ੍ਹ ਵਿੱਚ ਬੰਦ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਭੈਣ ਕਮਲਦੀਪ ਕੌਰ ਉਨ੍ਹਾਂ ਨੂੰ ਅੱਜ ਜੇਲ੍ਹ ਵਿੱਚ ਮਿਲਣ ਪਹੁੰਚੇ। ਬਲਵੰਤ ਸਿੰਘ ਰਾਜੋਆਣਾ ਨੂੰ ਮਿਲਣ ਉਪਰੰਤ ਜੇਲ੍ਹ ਤੋਂ ਬਾਹਰ ਆਉਂਦਿਆਂ ਕਮਲਦੀਪ ਕੌਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਹ ਸ਼੍ਰੋਮਣੀ ਅਕਾਲੀ ਦਲ ਬਾਦਲ ਉਮੀਦਵਾਰ ਵਜੋਂ ਇਹ ਚੋਣ ਲੜਨ ਦਾ ਸੁਨੇਹਾ ਬਲਵੰਤ ਸਿੰਘ ਰਾਜੋਆਣਾ ਕੋਲ ਲੈ ਕੇ ਗਏ ਸੀ ਕਿਉਂਕਿ ਕੁਝ ਦਿਨ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸੀਨੀਅਰ ਲੀਡਰ ਉਨ੍ਹਾਂ ਕੋਲ ਇਨ੍ਹਾਂ ਜ਼ਿਮਨੀ ਚੋਣਾਂ ਨੂੰ ਲੈ ਕੇ ਮਿਲਣ ਆਏ ਸੀ ।20220605_070347.jpg
ਜਿਸ ਦਾ ਸੁਨੇਹਾ ਉਹ ਬਲਵੰਤ ਸਿੰਘ ਰਾਜੋਆਣਾ ਨੇ ਜੇਲ੍ਹ ਵਿਚ ਦੇਣ ਆਏ ਸੀ ਅਤੇ ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਉਨ੍ਹਾਂ ਨੂੰ ਇਹ ਚੋਣ ਅਕਾਲੀ ਦਲ ਵੱਲੋਂ ਲੜਨ ਦੀ ਆਗਿਆ ਦੇ ਦਿੱਤੀ ਹੈ ।Screenshot_20220605-070100_Facebook.jpg
ਦੱਸ ਦਈਏ ਕਿ ਕੁਝ ਦਿਨ ਪਹਿਲਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਜੇਲ੍ਹਾਂ ਵਿੱਚ ਬੰਦ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਸਮੁੱਚੀ ਸਿੱਖ ਪੰਥ ਨੂੰ ਇਕੱਠੇ ਹੋ ਕੇ ਇਹ ਚੋਣ ਲੜਨ ਦੀ ਅਪੀਲ ਕੀਤੀ ਗਈ ਸੀ
ਅਤੇ ਹੁਣ ਸੰਗਰੂਰ ਦੀ ਜ਼ਿਮਨੀ ਚੋਣ ਨੂੰ ਲੈ ਕੇ ਕਮਲਦੀਪ ਕੌਰ ਜੇਲ੍ਹ ਵਿੱਚ ਬੰਦ ਆਪਣੇ ਭਰਾ ਬਲਵੰਤ ਸਿੰਘ ਰਾਜੋਆਣਾ ਨੂੰ ਮਿਲਣ ਪਹੁੰਚੇ ।

ਗੁਰਦੇਵ ਸਿੰਘ ਗਿੱਲ