ਅੰਬਾਜੀ 'ਚ ਤੇਜ਼ ਰਫ਼ਤਾਰ ਕਾਰ ਨੇ ਕਈ ਸ਼ਰਧਾਲੂਆਂ ਨੂੰ ਕੁਚਲਿਆ, 6 ਦੀ ਮੌਤ, 7 ਗੰਭੀਰ ਜ਼ਖ਼ਮੀ

in #punjab2 years ago

ਗੁਜਰਾਤ ਦੇ ਅਰਾਵਲੀ ਜ਼ਿਲ੍ਹੇ ਦੇ ਪ੍ਰਸਿੱਧ ਤੀਰਥ ਸਥਾਨ ਸ਼ਮਲਾਜੀ ਮੰਦਿਰ ਨੇੜੇ ਅੰਬਾਜੀ ਵਿੱਚ ਅੱਜ ਸਵੇਰੇ ਇੱਕ ਵੱਡਾ ਸੜਕ ਹਾਦਸਾ ਵਾਪਰਿਆ। ਤੇਜ਼ ਰਫਤਾਰ ਕਾਰ ਨੇ ਦਰਜਨ ਦੇ ਕਰੀਬ ਸ਼ਰਧਾਲੂਆਂ ਨੂੰ ਟੱਕਰ ਮਾਰ ਦਿੱਤੀ। ਇਸ ਦਰਦਨਾਕ ਹਾਦਸੇ 'ਚ 6 ਸ਼ਰਧਾਲੂਆਂ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ 7 ਗੰਭੀਰ ਜ਼ਖਮੀ ਹੋ ਗਏ। ਜ਼ਖ਼ਮੀਆਂ ਨੂੰ ਮਾਲਪੁਰ ਦੇ ਸੀਐਚਸੀ ਸੈਂਟਰ ਵਿੱਚ ਦਾਖ਼ਲ ਕਰਵਾਇਆ ਗਿਆ ਹੈ।