ਮੂਸੇਵਾਲਾ ਕਤਲ ਮਾਮਲੇ ਮਗਰੋਂ ਘਿਰੀ ਮਾਨ ਸਰਕਾਰ ਦਾ ਅਹਿਮ ਫ਼ੈਸਲਾ , 40 VIPs ਨੂੰ ਵਾਪਸ ਦਿੱਤੀ ਸੁਰੱਖਿਆ

in #punjab2 years ago

IMG_20220602_122311.jpgਚੰਡੀਗੜ੍ਹ (ਰਮਨਜੀਤ) : ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਮਗਰੋਂ ਘਿਰੀ ਮਾਨ ਸਰਕਾਰ ਨੇ ਅਹਿਮ ਫ਼ੈਸਲਾ ਲੈਂਦੇ ਹੋਏ 40 ਵੀ. ਆਈ. ਪੀਜ਼ ਦੀ ਸੁਰੱਖਿਆ ਵਾਪਸ ਕਰ ਦਿੱਤੀ ਹੈ। ਸਰਕਾਰ ਵੱਲੋਂ ਇਸ ਗੱਲ ਦਾ ਵੀ ਧਿਆਨ ਰੱਖਿਆ ਗਿਆ ਹੈ ਕਿ ਸੁਰੱਖਿਆ ਕਾਰਨਾਂ ਕਰਕੇ ਇਨ੍ਹਾਂ ਵੀ. ਆਈ. ਪੀਜ਼ ਦੇ ਨਾਵਾਂ ਨੂੰ ਜਨਤਕ ਨਾ ਕੀਤਾ ਜਾਵੇ। ਵੀ. ਆਈ. ਪੀਜ਼ ਦੀ ਸੁਰੱਖਿਆ ਸਬੰਧੀ ਸਰਕਾਰ ਨੇ ਪੁਲਸ ਵਿਭਾਗ ਤੋਂ ਤਾਜ਼ਾ ਰਿਪੋਰਟ ਤਲਬ ਕੀਤੀ ਹੈ।

ਦੱਸਣਯੋਗ ਹੈ ਕਿ ਬੀਤੇ ਸ਼ਨੀਵਾਰ ਨੂੰ ਪੰਜਾਬ ਸਰਕਾਰ ਨੇ 424 ਲੋਕਾਂ ਦੀ ਸੁਰੱਖਿਆ ਘਟਾ ਦਿੱਤੀ ਸੀ ਅਤੇ ਉਨ੍ਹਾਂ ਦੇ ਨਾਂ ਵੀ ਜਨਤਕ ਕਰ ਦਿੱਤੇ ਸਨ। ਇਸ ਤੋਂ ਬਾਅਦ ਐਤਵਾਰ ਨੂੰ ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਕਤਲ ਕਰ ਦਿੱਤਾ ਗਿਆ। ਹੁਣ ਸਰਕਾਰ ਨੇ 40 ਲੋਕਾਂ ਦੇ ਸੁਰੱਖਿਆ ਕਵਰ ਨੂੰ ਵਾਪਸ ਲਾਗੂ ਕਰ ਦਿੱਤਾ ਹੈ। ਸੂਤਰਾਂ ਮੁਤਾਬਕ ਕਿਹਾ ਜਾ ਰਿਹਾ ਹੈ ਕਿ ਹੁਣ ਸਰਕਾਰ ਨੇ ਸੁਰੱਖਿਆ ਕਵਰ ਹਾਸਲ ਕੀਤੇ ਹਰ ਵੀ. ਆਈ. ਪੀ. ਦੀ ਨੂੰ ਖ਼ਤਰੇ ਸਬੰਧੀ ਮਹੀਨੇਵਾਰ ਆਧਾਰ 'ਤੇ ਸਮੀਖਿਆ ਕਰਨ ਦਾ ਫ਼ੈਸਲਾ ਕੀਤਾ ਹੈ।

ਇਹ ਵੀ ਦੱਸਿਆ ਜਾ ਰਿਹਾ ਹੈ ਕਿ ਪੰਜਾਬ ਸਰਕਾਰ ਕੋਲੋਂ ਜਿੰਨੇ ਵੀ. ਆਈ. ਪੀਜ਼ ਨੇ ਖ਼ਤਰਾ ਦੱਸਦੇ ਹੋਏ ਸੁਰੱਖਿਆ ਦੀ ਮੰਗ ਕੀਤੀ ਹੈ, ਉਨ੍ਹਾਂ ਨੂੰ ਤੁਰੰਤ ਸੁਰੱਖਿਆ ਮੁਹੱਈਆ ਕਰਵਾਈ ਜਾ ਸਕਦੀ ਹੈ। ਇਸ ਦੇ ਨਾਲ ਹੀ ਸਰਕਾਰ ਨੇ ਧਾਰਮਿਕ ਆਗੂਆਂ ਦੀ ਸੁਰੱਖਿਆ ਵੱਲ ਅਧਿਕਾਰੀਆਂ ਨੂੰ ਵਿਸ਼ੇਸ ਧਿਆਨ ਦੇਣ ਲਈ ਕਿਹਾ ਹੈ।