ਲੁਧਿਆਣਾ ਦੇ ਸਿਹਤ ਵਿਭਾਗ ਵੱਲੋਂ Swine flu ਤੋਂ ਬਚਾਅ ਸਬੰਧੀ ਅਲਰਟ

in #delhi2 years ago

ਸਿਵਲ ਸਰਜਨ ਲੁਧਿਆਣਾ ਡਾ. ਹਿਤਿੰਦਰ ਕੌਰ ਵੱਲੋਂ ਸਵਾਈਨ ਫਲੂ ਦੇ ਸਬੰਧ ਵਿਚ ਐਡਵਾਈਜ਼ਰੀ ਕਰਦੇ ਹੋਏ ਕਿਹਾ ਗਿਆ ਕਿ ਦੇਸ਼ ਭਰ ਵਿੱਚ ਸਵਾਈਨ ਫਲੂ ਦੇ ਮਾਮਲਿਆਂ ਵਿੱਚ ਅਚਾਨਕ ਵਾਧਾ ਹੋਇਆ ਹੈ। ਸਵਾਈਨ ਫਲੂ (H1 N1) ਨਾਮ ਦੇ ਵਾਇਰਸ ਰਾਹੀਂ ਹੁੰਦਾ ਹੈ ਜੋ ਕਿ ਇੱਕ ਤੋਂ ਦੂਜੇ ਮਨੁੱਖ ਵਿੱਚ ਸਾਹ ਰਾਹੀਂ ਫੈਲਦਾ ਹੈ। H1 N1 ਦੇ ਲੱਛਣ ਨਿਯਮਤ ਫਲੂ ਦੇ ਲੱਛਣਾਂ ਦੀ ਨਕਲ ਕਰਦੇ ਹਨ ਜਿਵੇਂ ਕਿ ਬੁਖ਼ਾਰ, ਗਲੇ ਵਿੱਚ ਖ਼ਰਾਸ਼, ਠੰਢ ਲੱਗਣਾ, ਦਸਤ, ਉਲਟੀਆਂ ਅਤੇ ਕੁੱਝ ਮਾਮਲਿਆਂ ਵਿੱਚ ਹਸਪਤਾਲ ਵਿੱਚ ਭਰਤੀ ਦੀ ਲੋੜ ਹੋ ਸਕਦੀ ਹੈ।