ਭ੍ਰਿਸ਼ਟਾਚਾਰ ਖਿਲਾਫ ਮੁਹਿੰਮ
ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਖਿਲਾਫ ਵਿੱਢੀ ਮੁਹਿੰਮ ਦੇ ਘੇਰੇ ਵਿਚ ਇਕ ਤੋਂ ਬਾਅਦ ਇਕ ਸਾਬਕਾ ਕਾਂਗਰਸੀ ਮੰਤਰੀ ਤੇ ਵਿਧਾਇਕ ਘਿਰਦੇ ਜਾ ਰਹੇ ਹਨ। ਬੀਤੇ ਦਿਨ ਸਾਬਕਾ ਮੰਤਰੀ ਭਾਰਤ ਭੁਸ਼ਨ ਆਸ਼ੂ ਦੀ ਗ੍ਰਿਫਤਾਰੀ ਤੋਂ ਬਾਅਦ ਕਾਂਗਰਸੀ ਆਗੂਆਂ ਵੱਲੋਂ ਲਗਾਤਾਰ ਆਪ ਸਰਕਾਰ ਉਤੇ ਬਦਲਾਖੋਰੀ ਦੇ ਦੋਸ਼ ਲਾਏ ਜਾ ਰਹੇ ਹਨ।
ਉਧਰ, ਹੁਣ ਬਠਿੰਡਾ ਸ਼ਹਿਰੀ ਦੇ ਸਾਬਕਾ ਅਕਾਲੀ ਵਿਧਾਇਕ ਤੇ ਭਾਜਪਾ ਆਗੂ ਸਰੂਪ ਚੰਦ ਸਿੰਗਲਾ ਨੇ ਐੱਸਐੱਸਪੀ ਵਿਜੀਲੈਂਸ ਨੂੰ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਤੇ ਉਸ ਦੇ ਸਾਥੀਆਂ ਵਿਰੁੱਧ ਸ਼ਿਕਾਇਤ ਦੇ ਕੇ ਮਾਮਲਾ ਦਰਜ ਕਰਨ ਦੀ ਮੰਗ ਕੀਤੀ ਹੈ।