ਉੱਤਰ ਪ੍ਰਦੇਸ਼ ਦੇ ਬਦਾਯੂੰ 'ਚ ਵਾਪਰਿਆ ਭਿਆਨਕ ਸੜਕ ਹਾਦਸਾ, ਤਿੰਨ ਨੌਜਵਾਨਾਂ ਦੀ ਮੌਤ
ਉੱਤਰ ਪ੍ਰਦੇਸ਼: ਬਦਾਯੂੰ (Budaun) ਦੇ ਪਿੰਡ ਗੱਫਾਰ ਨਗਲਾ ਵਿੱਚ ਇੱਕ ਟਰੱਕ ਦੀ ਲਪੇਟ ਵਿੱਚ ਆਉਣ ਨਾਲ ਤਿੰਨ ਮੋਟਰਸਾਈਕਲ ਸਵਾਰ ਨੌਜਵਾਨਾਂ ਦੀ ਮੌਤ ਹੋ ਗਈ। ਘਟਨਾ ਸ਼ੁੱਕਰਵਾਰ ਰਾਤ ਦੀ ਹੈ। ਵਧੀਕ ਪੁਲਿਸ ਸੁਪਰਡੈਂਟ ਅਮਿਤ ਕੁਮਾਰ ਸ੍ਰੀਵਾਸਤਵ ਨੇ ਦੱਸਿਆ ਕਿ ਹਾਦਸੇ ਵਿੱਚ ਮੋਟਰਸਾਈਕਲ ਸਵਾਰ ਜਗਦੀਸ਼ (25), ਰਾਮ ਨਿਵਾਸ (23) ਅਤੇ ਸੱਤਿਆਪਾਲ (22) ਦੀ ਮੌਤ ਹੋ ਗਈ।