ਮੁੱਖ ਮੰਤਰੀ ਭਗਵੰਤ ਮਾਨ ਦੇ ਜ਼ਿਲ੍ਹਾ ਦੇ ਸਕੂਲ ਨੂੰ ਤਾਲਾ

in #aducation2 years ago

1658816217781.jpgਸੰਗਰੂਰ: ਸਿੱਖਿਆ ਨੂੰ ਲੈ ਕੇ ਹਰ ਸਰਕਾਰ ਵੱਡੇ-ਵੱਡੇ ਦਾਅਵੇ ਕਰਦੀ ਰਹੀ ਹੈ। ਕੈਪਟਨ ਸਰਕਾਰ ਨੇ ਸਿੱਖਿਆ ਦੇ ਮਾਮਲੇ 'ਚ ਪੰਜਾਬ ਨੂੰ ਨੰਬਰ ਵਨ 'ਤੇ ਦਿਖਾਇਆ ਹੈ। ਉਸ ਤੋਂ ਬਾਅਦ ਆਮ ਆਦਮੀ ਪਾਰਟੀ ਸਿੱਖਿਆ ਨੂੰ ਲੈ ਕੇ ਦਿੱਲੀ ਮਾਡਲ ਦੀ ਗੱਲ ਕਰਦੀ ਹੈ। ਇਸ ਲਈ ਅੱਜ ਅਸੀਂ ਤੁਹਾਨੂੰ ਦੋਵਾਂ ਸਰਕਾਰਾਂ ਦੀ ਮਿਸਾਲ ਦੇਵਾਂਗੇ। ਦੋਵਾਂ ਸਰਕਾਰਾਂ ਦਾ ਨਵਾਂ ਮਾਡਲ ਦਿਖਾਉਣ ਜਾ ਰਹੇ ਹਾਂ ਕਿਉਂਕਿ ਪਹਿਲਾਂ ਜਿੱਥੇ ਕੈਪਟਨ ਅਮਰਿੰਦਰ ਸਿੰਘ ਦੀ ਕਾਂਗਰਸ ਦੀ ਸਰਕਾਰ ਸੀ, ਹੁਣ ਉੱਥੇ ਆਮ ਆਦਮੀ ਪਾਰਟੀ ਦੀ ਸਰਕਾਰ ਹੈ।

ਇਹ ਤਸਵੀਰਾਂ ਸੰਗਰੂਰ ਦੇ ਪਿੰਡ ਲੇਹਲ ਖੁਰਦ ਦੀਆਂ ਹਨ, ਜੋ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਜ਼ਿਲ੍ਹਾ ਹੈ। ਜਿੱਥੇ ਪਿੰਡ ਦੇ ਲੋਕਾਂ ਨੇ ਵਿੱਦਿਆ ਲਈ ਸਕੂਲ ਨੂੰ ਤਾਲਾ ਲਾਉਣਾ ਸ਼ੁਰੂ ਕਰ ਦਿੱਤਾ ਹੈ ਤੇ ਨੇੜੇ ਹੀ ਬਣੇ ਗੁਰਦੁਆਰਾ ਸਾਹਿਬ ਦੇ ਲੰਗਰ ਹਾਲ ਵਿੱਚ ਸਕੂਲ ਦੀਆਂ ਜਮਾਤਾਂ ਦਾ ਪ੍ਰਬੰਧ ਕਰਨਾ ਸ਼ੁਰੂ ਕਰ ਦਿੱਤਾ ਹੈ। ਉੱਥੇ ਹੀ ਪਿੰਡ ਵਾਸੀਆਂ ਦੀ ਕਾਰਗੁਜ਼ਾਰੀ ਆਪਣੇ ਆਪ ਵਿੱਚ ਵਿਲੱਖਣ ਹੈ ਤੇ ਸਿੱਖਿਆ ਦਾ ਦਿੱਲੀ ਮਾਡਲ ਪੇਸ਼ ਕਰਨ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਸ਼ੀਸ਼ਾ ਦਿਖਾ ਰਹੇ ਹਨ।
ਦਰਅਸਲ 'ਚ 200 ਦੇ ਕਰੀਬ ਬੱਚੇ ਹਨ ਤੇ ਇੱਕ ਪ੍ਰਾਇਮਰੀ ਸਕੂਲ ਹੈ, ਜਿਸ ਵਿੱਚ 5 ਜਮਾਤਾਂ ਹਨ ਪਰ ਅਧਿਆਪਕ ਤਿੰਨ ਹਨ, ਜਿਨ੍ਹਾਂ ਵਿੱਚੋਂ ਇੱਕ ਹੈੱਡ ਟੀਚਰ ਹੈ, ਜੋ ਪਹਿਲਾਂ ਕਾਫੀ ਸਮੇਂ ਤੋਂ ਮੈਡੀਕਲ ਛੁੱਟੀ 'ਤੇ ਸੀ ਤੇ ਅਗਲੇ ਮਹੀਨੇ ਉਨ੍ਹਾਂ ਦੀ ਸੇਵਾਮੁਕਤੀ ਹੈ। ਪਿੰਡ ਦੇ ਲੋਕ ਕਹਿ ਰਹੇ ਹਨ ਕਿ 2 ਅਧਿਆਪਕ 200 ਬੱਚਿਆਂ ਨੂੰ ਕਿਵੇਂ ਪੜ੍ਹਾ ਸਕਦੇ ਹਨ, ਉਨ੍ਹਾਂ ਦੇ ਬੱਚਿਆਂ ਦਾ ਭਵਿੱਖ ਖਰਾਬ ਹੋ ਰਿਹਾ ਹੈ। ਇਸ ਲਈ ਉਨ੍ਹਾਂ ਨੇ ਸਕੂਲ ਨੂੰ ਤਾਲਾ ਲਗਾ ਦਿੱਤਾ ਹੈ ਤੇ ਆਪਣੇ ਪਿੰਡ ਦੇ ਹੋਣਹਾਰ ਨੌਜਵਾਨ ਜਿਨ੍ਹਾਂ ਨੇ ਉੱਚ ਸਿੱਖਿਆ ਹਾਸਲ ਕੀਤੀ ਹੋਈ