ਸਾਬਕਾ ਫ਼ੌਜੀਆਂ ਨੇ ਅਗਨੀਪਥ ਯੋਜਨਾ ਖ਼ਿਲਾਫ਼ ਕੀਤਾ ਮੁਜ਼ਾਹਰਾ

in #agnipath2 years ago

IMG_20220622_192248.jpgਅੰਮ੍ਰਿਤਸਰ : ਅੱਜ ਅੰਮ੍ਰਿਤਸਰ ਵਿਚ ਸਾਬਕਾ ਫ਼ੌਜੀਆਂ ਵੱਲੋਂ ਰਣਜੀਤ ਐਵਨਿਊ ਇਲਾਕੇ ਵਿੱਚ ਕੇਂਦਰ ਸਰਕਾਰ ਖਿਲਾਫ਼ ਅਗਨੀਪਥ ਯੋਜਨਾ ਨੂੰ ਲੈ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਸਾਬਕਾ ਫ਼ੌਜੀਆਂ ਦੇ ਨਾਲ ਵੱਡੀ ਗਿਣਤੀ ਵਿੱਚ ਨੌਜਵਾਨ ਵੀ ਮੌਜੂਦ ਸਨ। ਸਾਬਕਾ ਫ਼ੌਜੀਆਂ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਜਿਹੜੀ ਅਗਨੀਪਥ ਯੋਜਨਾ ਲਿਆਂਦੀ ਹੈ ਉਸ ਨੂੰ ਤੁਰੰਤ ਰੱਦ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੀ ਅਗਨੀਪਥ ਯੋਜਨਾ ਨੂੰ ਵੇਖ ਕੇ ਦੇਸ਼ ਖ਼ਤਰੇ ਵਿੱਚ ਲੱਗ ਰਿਹਾ ਹੈ ਜਿਸ ਦੇ ਚੱਲਦੇ ਦੇਸ਼ ਭਰ ਵਿੱਚ ਨੌਜਵਾਨ ਸੜਕਾਂ ਉਤੇ ਉਤਰ ਆਏ ਹਨ ਤੇ ਸ਼ਰੇਆਮ ਗੁੰਡਾਗਰਦੀ ਹੋ ਰਹੀ ਹੈ ਤੇ ਸਰਕਾਰ ਦੀ ਜਾਇਦਾਦ ਨੂੰ ਨੁਕਸਾਨ ਪਹੁੰਚਾਇਆ ਜਾ ਰਿਹਾ ਹੈ ਤੇ ਇਹ ਯੋਜਨਾ ਨੌਜਵਾਨਾਂ ਲਈ ਖ਼ਤਰੇ ਦਾ ਬਿਗਲ ਹੈ।