ਵਿਰੁੱਧ ਪ੍ਰਦਰਸ਼ਨ 'ਤੇ ਸੀਐਮ ਮਾਨ ਨੇ ਕਿਹਾ- ਇਹ ਨੌਜਵਾਨਾਂ ਨਾਲ ਧੋਖਾ

in #agnipath2 years ago

ਕੇਂਦਰ ਸਰਕਾਰ ਦੀ ਅਗਨੀਪਥ ਯੋਜਨਾ ਨੂੰ ਲੈ ਕੇ ਦੇਸ਼ ਦੇ ਕਈ ਸੂਬਿਆਂ ਵਿੱਚ ਹਿੰਸਕ ਪ੍ਰਦਰਸ਼ਨ ਹੋ ਰਹੇ ਹਨ। ਇਸ ਪ੍ਰਦਰਸ਼ਨ ਨੂੰ ਦੇਖਦਿਆਂ ਸੀਐਮ ਭਗਵੰਤ ਮਾਨ ਨੇ ਕਿਹਾ ਕਿ ਇਹ ਨੌਜਵਾਨਾਂ ਨਾਲ ਧੋਖਾ ਹੈ।

ਨੌਜਵਾਨਾਂ ਦੇ ਨਾਲ-ਨਾਲ ਵਿਰੋਧੀ ਧਿਰ ਨੇ ਵੀ ਕੇਂਦਰ ਦੀ ਮੋਦੀ ਸਰਕਾਰ ਦੀ ਅਗਨੀਪਥ ਯੋਜਨਾ ਦਾ ਵਿਰੋਧ ਕਰਨਾ ਸ਼ੁਰੂ ਕਰ ਦਿੱਤਾ ਹੈ। ਜਿੱਥੇ ਦੇਸ਼ ਦੇ ਕਈ ਸੂਬੇ ਅਗਨੀਪਥ ਯੋਜਨਾ ਨੂੰ ਲੈ ਕੇ ਸੜਕਾਂ 'ਤੇ ਆ ਗਏ ਹਨ, ਉੱਥੇ ਹੀ ਵਿਰੋਧੀ ਧਿਰ ਵੀ ਇਸ ਯੋਜਨਾ ਨੂੰ ਵਾਪਸ ਲੈਣ ਦੀ ਮੰਗ ਕਰ ਰਹੀ ਹੈ। ਇਸ ਦੇ ਨਾਲ ਹੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਅਗਨੀਪੱਥ ਯੋਜਨਾ ਦਾ ਵਿਰੋਧ ਕੀਤਾ ਹੈ।

CM ਭਗਵੰਤ ਮਾਨ ਨੇ ਟਵੀਟ ਕਰਕੇ ਲਿਖਿਆ- 2 ਸਾਲ ਲਈ ਫੌਜ 'ਚ ਭਰਤੀ 'ਤੇ ਰੋਕ ਤੋਂ ਬਾਅਦ ਕੇਂਦਰ ਦਾ ਨਵਾਂ ਫਰਮਾਨ ਕਿ 4 ਸਾਲ ਫੌਜ 'ਚ ਰਹੋ। ਉਸ ਤੋਂ ਬਾਅਦ ਵੀ ਪੈਨਸ਼ਨ ਨਾ ਮਿਲਣਾ ਫੌਜ ਦਾ ਅਪਮਾਨ ਵੀ ਹੈ ਅਤੇ ਦੇਸ਼ ਦੇ ਨੌਜਵਾਨਾਂ ਨਾਲ ਧੋਖਾ ਵੀ ਹੈ। ਦੇਸ਼ ਭਰ ਦੇ ਨੌਜਵਾਨਾਂ ਦਾ ਗੁੱਸਾ ਸੋਚੇ-ਸਮਝੇ ਫੈਸਲੇ ਦਾ ਨਤੀਜਾ ਹੈ। ਫੈਸਲੇ ਨੂੰ ਤੁਰੰਤ ਵਾਪਸ ਲੈਣ ਦੀ ਮੰਗ ਕਰਦੇੇ ਹਾਂ।

24gyoclguogwwm0f_1655195504.jpeg