ਰਾਜ ਕੁਮਾਰ ਵੇਰਕਾ ਨੇ ਹਾਈ ਕਮਾਂਡ ਖਿਲਾਫ਼ ਖੋਲ੍ਹਿਆ ਮੋਰਚਾ, ਕਿਹਾ- ਪਾਰਟੀ ਦਾ ਬਣਾਇਆ ਜਾ ਰਿਹਾ ਤਮਾਸ਼ਾ

in #amritsar2 years ago

27_05_2022-27may2022_pj_rajkumarverka_9079359_m.jpgਸਾਬਕਾ ਕੈਬਨਿਟ ਮੰਤਰੀ ਤੇ ਕਾਂਗਰਸ ਦੇ ਬੁਲਾਰੇ ਡਾ. ਰਾਜ ਕੁਮਾਰ ਵੇਰਕਾ ਨੇ ਹਾਈ ਕਮਾਂਡ ਖਿਲਾਫ਼ ਮੋਰਚਾ ਖੋਲ੍ਹ ਦਿੱਤਾ ਹੈ। ਉਨ੍ਹਾਂ ਕਿਹਾ ਕਿ ਹਾਈ ਕਮਾਂਡ ਐਕਸ਼ਨ ਲੈਣ ਦੀ ਬਜਾਏ ਤਮਾਸ਼ਾ ਦੇਖ ਰਹੀ ਹੈ। ਹਾਈ ਕਮਾਂਡ ਕੁਝ ਨਹੀਂ ਕਰ ਰਹੀ ਤੇ ਲੋਕਾਂ ਨੇ ਕਾਂਗਰਸ ਦਾ ਤਮਾਸ਼ਾ ਬਣਾ ਲਿਆ ਹੈ। ਵੇਰਕਾ ਨੇ ਕਿਹਾ ਕਿ ਕਾਂਗਰਸੀ ਵਰਕਰਾਂ ਅੰਦਰ ਗੁੱਸੇ ਦੀ ਭਾਵਨਾ ਹੈ। ਜੇਕਰ ਅਜਿਹਾ ਹੀ ਚੱਲਦਾ ਰਿਹਾ ਤਾਂ ਇਕ ਦਿਨ ਲੋਕ ਕਾਂਗਰਸ ਛੱਡ ਦੇਣਗੇ।