ਸ੍ਰੀ ਦਰਬਾਰ ਸਾਹਿਬ ਦੇ ਘੱਲੂਘਾਰਾ ਦੇ 6 ਜੂਨ ਦੇ ਮੱਦੇਨਜ਼ਰ ਅੰਮ੍ਰਿਤਸਰ ਵਿਚ ਪੰਜਾਬ ਪੁਲਸ ਨੇ ਕੀਤਾ ਫਲੈਗ ਮਾਰਚ

in #amritsar2 years ago (edited)

VideoCapture_20220525-215743.jpg

ਪੰਜਾਬ ਵਿੱਚ 6 ਜੂਨ ਵਾਲੇ ਦਿਨ ਪੰਜਾਬ ਵਿੱਚ ਲਗਾਤਾਰ ਹੀ ਮਾਹੌਲ ਖ਼ਰਾਬ ਹੁੰਦਾ ਹੋਇਆ ਨਜ਼ਰ ਆਉਂਦਾ ਹੈ ਕਿਉਂਕਿ ਇਸ ਦਿਨ ਸੰਤ ਜਰਨੈਲ ਸਿੰਘ ਖਾਲਸਾ ਭਿੰਡਰਾਂਵਾਲਿਆਂ ਦਾ ਸ਼ਹੀਦੀ ਪੁਰਬ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿੱਚ ਮਨਾਇਆ ਜਾਂਦਾ ਹੈ ਜਿਸ ਨੂੰ ਲੈ ਕੇ ਸ਼ਿਵ ਸੈਨਿਕ ਅਤੇ ਸਿੱਖ ਜਥੇਬੰਦੀਆਂ ਹਮੇਸ਼ਾ ਹੀ ਆਹਮੋ-ਸਾਹਮਣੇ ਰਹਿੰਦੀਆਂ ਹਨ ਉਥੇ ਹੀ ਇਸ ਦੀ ਇਤਿਹਾਸ ਦੀ ਗੱਲ ਕੀਤੀ ਜਾਵੇ ਤਾਂ ਉੱਨੀ ਸੌ ਚੁਰਾਸੀ ਦੇ ਸਮੇਂ 6 ਜੂਨ ਵਾਲੇ ਦਿਨ ਸੰਤ ਜਰਨੈਲ ਸਿੰਘ ਖਾਲਸਾ ਭਿੰਡਰਾਂਵਾਲਿਆਂ ਨੂੰ ਉਸ ਵੇਲੇ ਦੀ ਕੇਂਦਰ ਸਰਕਾਰ ਵੱਲੋਂ ਸ਼ਹੀਦ ਕੀਤਾ ਗਿਆ ਸੀ ਜਿਸ ਤੋਂ ਬਾਅਦ 6 ਜੂਨ ਵਾਲੇ ਦਿਨ ਸਿੱਖ ਜਥੇਬੰਦੀਆਂ ਵੱਲੋਂ ਇਕ ਵਿਸ਼ਾਲ ਸਮਾਗਮ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿੱਚ ਕਰਵਾਇਆ ਜਾਂਦਾ ਹੈ ਅਤੇ ਇਹ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਹੁੰਦਾ ਹੈ ਉੱਥੇ ਹੀ ਇਹ ਮਾਹੌਲ ਖ਼ਰਾਬ ਨਾ ਹੋਵੇ ਇਸ ਨੂੰ ਲੈ ਕੇ ਪੁਲਸ ਵੱਲੋਂ ਪਹਿਲਾਂ ਹੀ ਫਲੈਗ ਮਾਰਚ ਕੱਢਿਆ ਜਾਂਦਾ ਹੈ ਅਤੇ ਲੋਕਾਂ ਨੂੰ ਆਸ਼ਵਾਸਨ ਦਿੱਤਾ ਜਾਂਦਾ ਹੈ ਕਿ ਉਨ੍ਹਾਂ ਨੂੰ ਕਿਸੇ ਵੀ ਚੀਜ਼ ਤੋਂ ਡਰਨ ਦੀ ਜ਼ਰੂਰਤ ਨਹੀਂ ਹੈ ਇੱਥੇ ਜ਼ਿਕਰਯੋਗ ਹੈ ਕਿ ਛੇ ਜੂਨ ਵਾਲੇ ਦਿਨ ਸੱਚਖੰਡ ਸ੍ਰੀ ਦਰਬਾਰ ਸਾਹਿਬ ਚ ਖਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ ਵੀ ਲਗਾਏ ਜਾਂਦੇ ਹਨ ਅਤੇ ਭਾਰੀ ਗਿਣਤੀ ਵਿਚ ਸਿੱਖ ਸੰਗਤਾਂ ਦਰਬਾਰ ਸਾਹਿਬ ਪਹੁੰਚ ਕੇ ਆਪਣੇ ਆਪ ਨੂੰ ਸੁਭਾਗੇ ਸ਼ੈਲੀ ਅਤੇ ਸੰਤ ਜਰਨੈਲ ਸਿੰਘ ਖਾਲਸਾ ਭਿੰਡਰਾਂਵਾਲੇ ਨੂੰ ਸ਼ਰਧਾਂਜਲੀ ਵੀ ਦਿੰਦੇ ਹਨ ਇਸ ਬਾਰੇ ਹੋਰ ਜਾਣਕਾਰੀ ਦਿੰਦੇ ਹੋਏ ਅੰਮ੍ਰਿਤਸਰ ਤੋਂ ਡੀਸੀਪੀ ਲਾਈਨ ਆਰਡਰ ਪਰਮਿੰਦਰ ਸਿੰਘ ਭੰਡਾਲ ਨੇ ਦੱਸਿਆ ਕਿ ਛੇ ਜੂਨ ਦੇ ਮੱਦੇਨਜ਼ਰ ਹੀ ਉਨ੍ਹਾਂ ਵੱਲੋਂ ਅੰਮ੍ਰਿਤਸਰ ਵਿਚ ਵੱਖ ਵੱਖ ਥਾਵਾਂ ਤੇ ਪੈਰਾਮਿਲਟਰੀ ਫੋਰਸ ਦੇ ਨਾਲ ਫਲੈਗ ਮਾਰਚ ਕੀਤੇ ਜਾ ਰਹੇ ਹਨ ਅਤੇ ਬਾਹਰੀ ਸ਼ਹਿਰਾਂ ਤੋਂ ਆਉਣ ਵਾਲੀ ਹਰ ਸ਼ੱਕੀ ਵਾਹਨਾਂ ਦੀ ਚੰਗੀ ਤਰ੍ਹਾਂ ਚੈਕਿੰਗ ਕੀਤੀ ਜਾ ਰਹੀ ਹੈ ਅਤੇ ਇਸ ਫਲੈਗ ਮਾਰਚ ਨੂੰ ਕੱਢਣ ਦਾ ਮਕਸਦ ਇਹੀ ਹੈ ਕਿ ਸ਼ਹਿਰ ਵਾਸੀਆਂ ਨੂੰ ਅਤੇ ਸੈਲਾਨੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਸਕੇ