ਵਾਰਡ ਨੰਬਰ 84 ਦੇ ਵਿੱਚ ਚੱਲ ਰਹੇ ਕੰਮ ਦਾ ਜਾਇਜਾ ਲੈਣ ਲਈ ਵਿਧਾਇਕ ਸੰਧੂ ਨੇ ਭੇਜੀ ਟੀਮ
ਆਮ ਆਦਮੀ ਪਾਰਟੀ ਦੇ ਹਲਕਾ ਪੱਛਮੀ ਦੇ ਵਿਧਾਇਕ ਜਸਬੀਰ ਸਿੰਘ ਸੰਧੂ ਦੇ ਵੱਲੋਂ ਵਾਰਡ ਨੰਬਰ 84 ਗਰੀਨ ਸਿਟੀ ਵਿੱਚ ਚੱਲ ਰਹੇ ਕੰਮ ਤੇ ਲਗਾਤਾਰ ਨਜਰ ਬਣਾਈ ਹੋਈ ਹੈ।
ਉਨ੍ਹਾਂ ਵੱਲੋਂ ਆਪਣੇ ਆਪਣੇ ਭਰਾ ਦਵਿੰਦਰ ਸਿੰਘ ਅਤੇ ਮੈਡਮ ਪੂਜਾ ਨੂੰ ਚੱਲ ਰਹੇ ਕੰਮ ਦੀ ਦੇਖ-ਰੇਖ ਕਰਨ ਦੇ ਲਈ ਭੇਜਿਆ ਗਿਆ।
ਉਨ੍ਹਾਂ ਦੋਹਾਂ ਵੱਲੋਂ ਮੌਕੇ ਤੇ ਪਹੁੰਚ ਕੇ ਚੱਲ ਰਹੇ ਕੰਮ ਦਾ ਜਾਇਜਾ ਲਿਆ ਗਿਆ ਅਤੇ ਲੋਕਾਂ ਨਾਲ ਗੱਲਬਾਤ ਕੀਤੀ ਗਈ। ਦੱਸਣਯੋਗ ਹੈ ਕਿ ਕੁਝ ਦਿਨ ਪਹਿਲਾਂ ਹੀ ਵਿਧਾਇਕ ਸੰਧੂ ਵੱਲੋਂ ਗਲੀ ਦੇ ਨਿਰਮਾਣ ਦੇ ਲਈ ਨੀਂਹ ਪੱਥਰ ਰੱਖਿਆ ਗਿਆ ਸੀ ਜਿਸ ਦਾ ਕੰਮ ਜੋਰਾਂ-ਸ਼ੋਰਾਂ ਨਾਲ ਚੱਲ ਰਿਹਾ ਹੈ। ਵਿਧਾਇਕ ਸੰਧੂ ਵੱਲੋਂ ਲੋਕਾਂ ਨੂੰ ਵਿਸ਼ਵਾਸ ਦਵਾਇਆ ਗਿਆ ਹੈ ਕਿ ਜਲਦੀ ਹੀ ਇਸ ਕੰਮ ਨੂੰ ਮੁਕੰਮਲ ਕਰ ਲਿਆ ਜਾਵੇਗਾ|