ਥਾਣਾ ਮਜੀਠਾ ਦੀ ਪੁਲਿਸ ਵਲੋਂ ਛਾਪੇਮਾਰੀ ਕਰਕੇ ਨਾਜਾਇਜ਼ ਇਕ

in #amritsar2 years ago

ਥਾਣਾ ਮਜੀਠਾ ਦੀ ਪੁਲਿਸ ਵਲੋਂ ਛਾਪੇਮਾਰੀ ਕਰਕੇ ਨਾਜਾਇਜ਼ ਇਕIMG_20220430_073210.jpg ਪਿਸਤੌਲ, ਇਕ ਰਿਵਾਲਵਰ 32 ਬੋਰ ਉਨ੍ਹਾਂ ਦੇ ਵੱਖ-ਵੱਖ 33 ਰੌਂਦ, 4 ਲੱਖ 92 ਹਜ਼ਾਰ ਡਰੱਗ ਮਨੀ ਸਮੇਤ ਇਕ ਸਕਾਰਪੀਓ ਗੱਡੀ ਕਬਜ਼ੇ ਵਿਚ ਲੈਣ ਦੀ ਖ਼ਬਰ ਸਾਹਮਣੇ ਆਈ ਹੈ। ਪੁਲਿਸ ਥਾਣਾ ਮਜੀਠਾ ਵਿਖੇ ਉਕਤ ਦੇ ਸੰਬੰਧ ‘ਚ ਕੀਤੀ ਗਈ ਪ੍ਰੈੱਸ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ
ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਐੱਸ.ਪੀ.ਡੀ. ਮਨੋਜ ਠਾਕੁਰ,ਸਬ-ਡਵੀਜ਼ਨ ਮਜੀਠਾ ਦੇ ਡੀ.ਐੱਸ.ਪੀ. ਮਨਮੋਹਨ ਸਿੰਘ ਔਲਖ ਨੇ ਜਾਣਕਾਰੀ ਦਿੱਤੀ ਕਿ ਕਿਸੇ ਖ਼ਾਸ ਮੁਖ਼ਬਰ ਨੇ ਇਤਲਾਹ ਦਿੱਤੀ ਸੀ ਕਿ ਪਿੰਡ ਰੋਮਾਣਾ ਚੱਕ ਦੇ ਜਗਰੂਪ ਸਿੰਘ ਉਰਫ਼ ਰੂਪਾ ਪੁੱਤਰ ਹਰਜੀਤ ਸਿੰਘ ਤੇ ਉਸ ਦਾ ਇਕ ਹੋਰ ਸਾਥੀ ਗੁਰਸ਼ਰਨਜੀਤ ਸਿੰਘ ਉਰਫ਼ ਸ਼ਰਨੀ ਪੁੱਤਰ ਰੂਪ ਸਿੰਘ ਵਾਸੀ ਪੱਤੀ ਮਸੂਰ ਪਿੰਡ ਗੁਮਤੀ ਖ਼ੁਰਦ, ਜ਼ਿਲ੍ਹਾ ਫਰੀਦਕੋਟ ਕਾਲੇ ਰੰਗ ਦੀ ਸਕਾਰਪੀਓ ਗੱਡੀ ਨੰਬਰੀ ਪੀ ਬੀ 47 ਈ 7985 ਤੇ ਇਲਾਕੇ ਵਿਚ ਨਸ਼ੀਲੇ ਪਦਾਰਥ ਵੇਚਦੇ ਹਨ ਤੇ ਜਿਨ੍ਹਾਂ ਕੋਲ ਨਾਜਾਇਜ਼ ਅਸਲਾ ਵੀ ਹੈ।

ਜੇਕਰ ਉਸ ਦੇ ਘਰ ਛਾਪਾਮਾਰੀ ਕੀਤੀ ਜਾਵੇ ਤਾਂ ਉਹ ਨਸ਼ੀਲੇ ਪਦਾਰਥ, ਨਾਜਾਇਜ਼ ਹਥਿਆਰਾਂ, ਨਸ਼ੀਲੇ ਪਦਾਰਥ ਵੇਚ ਕੇ ਕਮਾਏ ਪੈਸੇ ਤੇ ਸਕਾਰਪੀਓ ਗੱਡੀ ਸਮੇਤ ਕਾਬੂ ਆ ਸਕਦੇ ਹਨ, ਜਿਸ ‘ਤੇ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਐੱਸ. ਐੱਸ.ਪੀ. ਸਵਰਨਦੀਪ ਸਿੰਘ ਦੇ ਧਿਆਨ ‘ਚ ਲਿਆਉਣ ‘ਤੇ ਉਨ੍ਹਾਂ ਦੇ ਨਿਰਦੇਸ਼ਾਂ ਤੇ ਪੁਲਿਸ ਥਾਣਾ ਮਜੀਠਾ ਦੇ ਮੁੱਖੀ ਇੰਸਪੈਕਟਰ ਹਰਸੰਦੀਪ ਸਿੰਘ ਦੀ ਅਗਵਾਈ ਵਿਚ ਮਜੀਠਾ ਪੁਲਿਸ ਵਲੋਂ ਜਗਰੂਪ ਸਿੰਘ ਉਰਫ਼ ਰੂਪਾ ਪੁੱਤਰ ਹਰਜੀਤ ਸਿੰਘ ਦੇ ਘਰ ਪਿੰਡ ਰੁਮਾਣਾ ਚੱਕ ਵਿਖੇ ਛਾਪੇਮਾਰੀ ਕਰਕੇ ਨਾਜਾਇਜ਼ ਇਕ ਪਿਸਤੌਲ ਉਸਦੇ 8 ਜਿੰਦਾ ਰੌਂਦ, ਇਕ 32 ਬੋਰ ਦਾ ਰਿਵਾਲਵਰ ਤੇ ਉਸਦੇ 25 ਜਿੰਦਾ ਰੌਂਦ, ਨਸ਼ੀਲੇ ਪਦਾਰਥ ਵੇਚ ਕੇ ਬਣਾਈ 4 ਲੱਖ 92 ਹਜ਼ਾਰ ਰੁਪਏ ਦੀ ਰਾਸ਼ੀ ਸਮੇਤ ਇਕ ਸਕਾਰਪੀਓ ਗੱਡੀ ਕਬਜ਼ੇ ਵਿਚ ਲੈ ਲਈ ਹੈ, ਜਦ ਕਿ ਉਕਤ ਦੋਵੇਂ ਮੁਲਜ਼ਮ ਭੱਜਣ ਵਿਚ ਸਫ਼ਲ ਹੋ ਗਏ।

Sort:  

Punjab police jindabad

Punjab police officer doing well done