ਸੇਂਟ ਸੋਲਜਰ ਇਲੀਟ ਕਾਨਵੈਂਟ ਸਕੂਲ ਚਵਿੰਡਾ ਦੇਵੀ '12ਵਾਂ ਸਥਾਪਨਾ ਦਿਵਸ ਮਨਾਇਆ ਗਿਆ

in #amritsar2 years ago

ਸੇਂਟ ਸੋਲਜਰ ਇਲੀਟ ਕਾਨਵੈਂਟ ਸਕੂਲ ਚਵਿੰਡਾ ਦੇਵੀ '12ਵਾਂ ਸਥਾਪਨਾ ਦਿਵਸ ਮਨਾਇਆ ਗਿਆ ਸਥਾਨਕ ਕਸਬੇ 'ਚ ਚੱਲ ਰਹੇ ਸੇਂਟ ਸੋਲਜਰ ਇਲੀਟ ਕਾਨਵੈਂਟ ਸਕੂਲ ਚਵਿੰਡਾ ਦੇਵੀ ਵਿੱਚ 12ਵਾਂ ਸਥਾਪਨਾ ਦਿਵਸ ਮਨਾਇਆ ਗਿਆ

Screenshot_20220506-103647~2.jpg

ਸਕੂਲ ਦਾ ਨਵਾਂ ਸੈਸ਼ਨ ਸ਼ੁਰੂ ਹੋਣ ਤੋਂ ਪਹਿਲਾਂ ਪ੍ਰਮਾਤਮਾ ਦਾ ਓਟ ਆਸਰਾ ਲੈਣ ਲਈ ' ਸ੍ਰੀ ਅਖੰਡ ਪਾਠ ਸਾਹਿਬ ' ਦੇ ਭੋਗ ਪਾਏ ਗਏ |

ਇਸ ਸਮੇਂ ਸਕੂਲ ਦੇ ਹੈੱਡ ਗ੍ਰੰਥੀ ਬਾਬਾ ਜਸਵਿੰਦਰ ਸਿੰਘ ਜੀ ਵੱਲੋਂ ਬੱਚਿਆਂ ਨੂੰ ਵਿੱਦਿਆ ਦਾ ਦਾਨ, ਸਰੀਰਕ ਤੰਦਰੁਸਤੀ ਤੇ ਸਕੂਲ ਲਈ ਦਿਨ ਦੁਗਣੀ ਰਾਤ ਚੌਗੁਣੀ ਤਰੱਕੀ ਲਈ ਅਰਦਾਸ ਕਰਨ ਸਕੂਲ ਦੇ ਬੱਚਿਆਂ ਨੇ ਸ਼ਬਦ ਕੀਰਤਨ, ਕਵੀਸਰੀ , ਨਾਲ ਸੰਗਤਾਂ ਨੂੰ ਨਿਹਾਲ ਕੀਤਾ ਤੇ ਗੁਰੂ ਜੀ ਦਾ ਅਤੁੱਟ ਲੰਗਰ ਵਰਤਾਇਆ ਗਿਆ |

ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਮੈਡਮ ਸ੍ਰੀਮਤੀ ਅਮਨਦੀਪ ਕੌਰ ਜੀ ਨੇ ਸੰਬੋਧਨ ਕਰਦਿਆਂ ਬੱਚਿਆਂ ਨੂੰ ਪੂਰੀ ਲਗਨ 'ਤੇ ਮਿਹਨਤ ਨਾਲ ਪੜ੍ਹਨ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਪੜ੍ਹਾਈ ਦੇ ਨਾਲ – ਨਾਲ ਬੱਚਿਆਂ ਨੂੰ ਧਾਰਮਿਕ ਗਿਆਨ ਵੀ ਹੋਣਾ ਜਰੂਰੀ ਹੈ |

ਸਕੂਲ ਦੇ ਮੈਨੇਜਿੰਗ ਡਾਇਰੈਕਟਰ ਡਾ. ਮੰਗਲ ਸਿੰਘ ਕਿਸਨਪੁਰੀ ਜੀ ਨੇ ਵਾਹਿਗੁਰੂ ਜੀ ਦਾ ਸੁਕਰਾਨਾ ਕਰਦੇ ਹੋਏ, ਬੱਚਿਆਂ ਨੂੰ ਸਖਤ ਮਿਹਨਤ ਕਰਨ ਅਤੇ ਜਿੰਦਗੀ ਵਿੱਚ ਉੱਚੇ ਮੁਕਾਮ ਹਾਸਿਲ ਕਰਨ ਲਈ ਪ੍ਰੇਰਿਤ ਕੀਤਾ |

ਇਸ ਸਮੇਂ ਸਕੂਲ ਦੇ ਮੈਨੇਜਿੰਗ ਡਾਇਰੈਕਟਰ ਡਾ. ਮੰਗਲ ਸਿੰਘ ਕਿਸਨਪੁਰੀ ਜੀ, ਵਾਈਸ ਚੇਅਰਮੈਨ ਮਿਸਟਰ ਅਸਵਨੀ ਕਪੂਰ, ਮੈਨੇਜਿੰਗ ਡਾਇਰੈਕਟਰ ਮਿਸਿਜ ਕੋਮਲ ਕਪੂਰ, ਮਿਸਟਰ ਵੀ, ਮੈਂਬਰ ਵਰੁਨ ਭੰਡਾਰੀ, ਕੋਆਰਡੀਨੇਟਰ ਰਾਜਵਿੰਦਰ ਕੌਰ, ਕੋਆਰਡੀਨੇਟਰ ਨਰਿੰਦਰ ਕੌਰ, ਕੋਆਡੀਨੇਟਰ ਗੁਰਜਿੰਦਰ ਸਿੰਘ, ਸਮੁੱਚੇ ਸਟਾਫ ਤੋਂ ਇਲਾਵਾ ਵੱਡੀ ਗਿਣਤੀ 'ਚ ਵਿਦਿਆਰਥੀ ਤੇ ਉਨ੍ਹਾਂ ਦੇ ਮਾਤਾ - ਪਿਤਾ ਮੌਜੂਦ ਸਨ |