ਡਿਪਟੀ ਕਮਿਸ਼ਨਰ ਵੱਲੋਂ ਪੇਂਡੂ ਵਿਕਾਸ ਕੰਮਾਂ ਵਿੱਚ ਤੇਜ਼ੀ ਲਿਆਉਣ ਦੀ ਹਦਾਇਤ

in #barnala2 years ago

29 april meeting 1.jpgਬਰਨਾਲਾ, 29 ਅਪ੍ਰੈਲ
ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਹਰੀਸ਼ ਨਇਰ ਵੱਲੋਂ ਇੱਥੇ ਜ਼ਿਲਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ’ਚ ਪੇਂਡੂ ਵਿਕਾਸ ਤੇ ਪੰਚਾਇਤੀ ਰਾਜ ਵਿਭਾਗ ਸਣੇ ਜੰਗਲਾਤ ਵਿਭਾਗ, ਰੋਜ਼ਗਾਰ ਬਿਓਰੋ, ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਵਿਭਾਗ ਦੀਆਂ ਸਕੀਮਾਂ ਤੇ ਪ੍ਰਧਾਨ ਮੰਤਰੀ ਆਵਾਸ ਯੋਜਨਾ ਦਾ ਜਾਇਜ਼ਾ ਲਿਆ ਗਿਆ।
ਇਸ ਮੌਕੇ ਡਿਪਟੀ ਕਮਿਸ਼ਨਰ ਨੇ ਪੇਂਡੂ ਵਿਕਾਸ ਵਿਭਾਗ ਨੂੰ ਪਿੰਡਾਂ ਵਿੱਚ ਛੱਪੜਾਂ ਦੀ ਸਫਾਈ, ਮਗਨਰੇਗਾ ਅਧੀਨ ਕੰਮ, ਖੇਡ ਮੈਦਾਨਾਂ ਦੇ ਕੰਮਾਂ ਵਿੱਚ ਤੇਜ਼ੀ ਲਿਆਉਣ ਦੀ ਹਦਾਇਤ ਕੀਤੀ। ਇਸ ਮੌਕੇ ਡਿਪਟੀ ਕਮਿਸ਼ਨਰ ਵੱਲੋਂ ਜ਼ਿਲਾ ਸਿੱਖਿਆ ਅਫਸਰ ਨੂੰ ਹਦਾਇਤ ਕੀਤੀ ਗਈ ਕਿ ਜ਼ਿਲੇ ਦੇ ਵੱਧ ਤੋਂ ਵੱਧ ਸਕੂਲਾਂ ਵਿਚ ਖੇਡ ਦੇ ਮੈਦਾਨ ਬਣਾਉਣ ਲਈ ਜਗਾ ਦੀ ਪਛਾਣ ਕੀਤੀ ਜਾਵੇ। ਇਸ ਮੌਕੇ ਸਕੂਲਾਂ ਵਿਚ ਚੱਲ ਰਹੇ ਰੂਫ ਟੌਪ ਹਾਰਵੈਸਟਿੰਗ ਪ੍ਰਾਜੈਕਟਾਂ ਨੂੰ ਪੰਚਾਇਤੀ ਵਿਭਾਗ ਨਾਲ ਤਾਲਮੇਲ ਬਣਾ ਕੇ ਜਲਦ ਨੇਪਰੇ ਚਾੜਨ ਲਈ ਹਦਾਇਤ ਕੀਤੀ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਵਧੀਕ ਡਿਪਟੀ ਕਮਿਸ਼ਨਰ ਜਨਰਲ ਸ੍ਰੀ ਅਮਿਤ ਬੈਂਬੀ, ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ੍ਰੀ ਰਾਜਿੰਦਰ ਬੱਤਰਾ, ਐਸਡੀਐਮ ਸ੍ਰੀਮਤੀ ਸਿਮਰਪ੍ਰੀਤ ਕੌਰ, ਡੀਡੀਪੀਓ ਰੂਪ ਸਿੰਘ ਤੇ ਹੋਰ ਅਧਿਕਾਰੀ ਹਾਜ਼ਰ ਸਨ।