ਸੜਕ ਹਾਦਸੇ ਵਿੱਚ ਮੋਟਰਸਾਈਕਲ ਸਵਾਰ ਇੱਕ ਨੌਜਵਾਨ ਦੀ ਮੌਤ, ਇੱਕ ਜ਼ਖ਼ਮੀ

in #barnala2 years ago

Lakhvir Cheema. Barnala

ਬਰਨਾਲਾ ਜ਼ਿਲ੍ਹੇ ਦੇ ਪਿੰਡ ਚੀਮਾ ਨੇੜੇ ਬਰਨਾਲਾ-ਬਾਜਾਖਾਨਾ ਰੋਡ 'ਤੇ ਪੈਟਰੋਲ ਪੰਪ ਸਾਹਮਣੇ ਇੱਕ ਥਾਰ ਗੱਡੀ ਅਤੇ ਮੋਟਰਸਾਈਕਲ ਦੀ ਟੱਕਰ ਵਿੱਚ ਮੋਟਰਸਾਈਕਲ ਸਵਾਰ ਇੱਕ ਨੌਜਵਾਨ ਦੀ ਮੌਤ ਹੋ ਗਈ, ਜਦਕਿ ਇੱਕ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ।

ਜਾਣਕਾਰੀ ਅਨੁਸਾਰ ਨਵਕਿਰਨ ਸਿੰਘ ਪੁੱਤਰ ਜਗਸੀਰ ਸਿੰਘ ਵਾਸੀ ਨੈਣੇਵਾਲ ਅਤੇ ਆਗਾਜ਼ਪ੍ਰੀਤ ਸਿੰਘ ਪੁੱਤਰ ਜਸਪਿੰਦਰ ਸਿੰਘ ਵਾਸੀ ਸੰਧੂ ਖੁਰਦ ਆਪਣੇ ਮੋਟਰਸਾਇਕਲ ’ਤੇ ਸਵਾਰ ਸਨ। ਜਦੋਂ ਦੋਵੇਂ ਨੌਵਜਾਨ ਮੋਟਰਸਾਇਕਲ ’ਚ ਪੈਟਰੋਲ ਪਵਾਉਣ ਲਈ ਪੈਟਰੋਲ ਪੰਪ ਵੱਲ ਮੁੜੇ ਤਾਂ ਇੱਕ ਥਾਰ ਗੱਡੀ ਨੇ ਉਨਾਂ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਜਿਸ ਕਾਰਨ ਨਵਕਿਰਨ ਸਿੰਘ (19) ਦੀ ਮੌਕੇ ’ਤੇ ਹੀ ਮੌਤ ਹੋ ਗਈ। ਜਦਕਿ ਆਗਾਜ਼ਪ੍ਰੀਤ ਸਿੰਘ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ, ਜਿਸਨੂੰ ਇਲਾਜ ਲਈ ਬਰਨਾਲਾ ਦੇ ਸਰਕਾਰੀ ਹਸਪਤਾਲ ਵਿਖੇ ਦਾਖ਼ਲ ਕਰਵਾਇਆ ਗਿਆ ਹੈ।

ਇਸ ਸੰਬੰਧੀ ਜਾਂਚ ਪੁਲੀਸ ਅਧਿਕਾਰੀ ਬਲਵਿੰਦਰ ਸਿੰਘ ਨੇ ਦੱਸਿਆ ਕਿ ਪੈਟਰੋਲ ਪੰਪ ਲਾਗੇ ਇੱਕ ਹਾਦਸੇ ’ਚ ਇੱਕ ਦੀ ਮੌਤ ਹੋ ਜਾਣ ਦੀ ਸੂਚਨਾ ਮਿਲੀ ਹੈ। ਇਸ ਲਈ ਮਿ੍ਰਤਕ ਦੇ ਪਰਿਵਾਰਕ ਮੈਂਬਰਾਂ ਨੂੰ ਬੁਲਾਇਆ ਗਿਆ ਹੈ। ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਅਧਾਰ ’ਤੇ ਬਣਦੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

IMG-20220425-WA0030.jpgIMG-20220425-WA0029.jpg