ਸਰਕਾਰ ਵੱਖ-ਵੱਖ ਵਿਭਾਗਾਂ ਚ ਖਾਲੀ ਪਈਆਂ 26,454 ਅਸਾਮੀਆਂ ਦੀ ਭਰਤੀ ਕਰੇਗੀ - ਵਿਧਾਇਕ ਅਮਰਪਾਲ ਸਿੰਘ

in #batala2 years ago

ਨੌਜਵਾਨਾਂ ਨੂੰ ਰੁਜ਼ਗਾਰ ਦੇ ਲਾਹੇਵੰਦ ਮੌਕੇ ਪ੍ਰਦਾਨ ਕਰਨ ਲਈ ਪੰਜਾਬ ਸਰਕਾਰ ਨੇ ਵੱਡਾ ਫੈਸਲਾ ਲੈਂਦੇ ਹੋਏ ਵੱਖ-ਵੱਖ ਸਰਕਾਰੀ ਵਿਭਾਗਾਂ ਵਿੱਚ ਖਾਲੀ ਪਈਆਂ 26,454 ਅਸਾਮੀਆਂ ’ਤੇ ਭਰਤੀ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਰਾਜ ਸਰਕਾਰ ਦਾ ਇਹ ਫੈਸਲਾ ਸੂਬੇ ਦੇ ਬੇਰੁਜ਼ਗਾਰ ਨੌਜਵਾਨਾਂ ਨੂੰ ਸਰਕਾਰੀ ਖੇਤਰ ਵਿੱਚ ਸੇਵਾ ਕਰਨ ਦਾ ਬੇਹਤਰੀਨ ਮੌਕਾ ਦੇਵੇਗਾ। 02May01.jpgਇਹ ਪ੍ਰਗਟਾਵਾ ਕਰਦਿਆਂ ਵਿਧਾਨ ਸਭਾ ਹਲਕਾ ਹਲਕਾ ਸ੍ਰੀ ਹਰਗੋਬਿੰਦਰਪੁਰ ਦੇ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਨੇ ਦੱਸਿਆ ਕਿ ਇਹ ਅਸਾਮੀਆਂ ਗਰੁੱਪ ਏ, ਬੀ ਅਤੇ ਸੀ ਨਾਲ ਸਬੰਧਤ ਹਨ। ਇਸ ਪ੍ਰਕਿਰਿਆ ਵਿੱਚ ਮੁੱਖ ਤੌਰ ’ਤੇ ਗ੍ਰਹਿ ਮਾਮਲੇ, ਸਕੂਲ ਸਿੱਖਿਆ, ਸਿਹਤ, ਬਿਜਲੀ ਅਤੇ ਤਕਨੀਕੀ ਸਿੱਖਿਆ ਵਿਭਾਗ ਸ਼ਾਮਿਲ ਹੋਣਗੇ। ਉਨ੍ਹਾਂ ਕਿਹਾ ਰਾਜ ਸਰਕਾਰ ਨੇ ਸਬੰਧਤ ਪ੍ਰਸ਼ਾਸਨਿਕ ਵਿਭਾਗਾਂ ਨੂੰ ਪਾਰਦਰਸ਼ੀ, ਨਿਰਪੱਖ ਅਤੇ ਸਮਾਂਬੱਧ ਭਰਤੀ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਹਨ ਅਤੇ ਇਹ ਵੀ ਫੈਸਲਾ ਕੀਤਾ ਗਿਆ ਹੈ ਕਿ ਗਰੁੱਪ-ਸੀ ਦੀਆਂ ਅਸਾਮੀਆਂ ਦੀ ਭਰਤੀ ਲਈ ਇੰਟਰਵਿਊ ਨਹੀਂ ਲਈ ਜਾਵੇਗੀ। ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਨੇ ਕਿਹਾ ਕਿ ਰਾਜ ਸਰਕਾਰ ਦਾ ਇਹ ਫੈਸਲਾ ਰੁਜ਼ਗਾਰ ਮੁਹੱਈਆ ਕਰਵਾਉਣ ਦੇ ਟੀਚੇ ਨੂੰ ਪ੍ਰਾਪਤ ਕਰਨ ਵਿੱਚ ਸਹਾਈ ਹੋਵੇਗਾ। ਇਸ ਤੋਂ ਇਲਾਵਾ ਇਹ ਕਦਮ ਸਰਕਾਰੀ ਵਿਭਾਗਾਂ ਦੇ ਕੰਮਕਾਜ ਨੂੰ ਵੀ ਬੇਹਤਰ ਕਰੇਗਾ ਕਿਉਂਕਿ ਉਹ ਜਿੱਥੇ ਇਹ ਇੱਕ ਪਾਸੇ ਲੋੜੀਂਦੇ ਮਨੁੱਖੀ ਸਰੋਤ ਨਾਲ ਕੰਮ ਕਰਨਾ ਸ਼ੁਰੂ ਕਰਨਗੇ, ਉਥੇ ਦੂਜੇ ਪਾਸੇ ਰਾਜ ਦੇ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਪ੍ਰਦਾਨ ਕਰਨਗੇ।