ਜ਼ਿਲ੍ਹਾ ਕਚਹਿਰੀਆਂ ਬਟਾਲਾ ਵਿਖੇ 14 ਮਈ ਨੂੰ ਲੱਗੇਗੀ ਕੌਮੀ ਲੋਕ ਅਦਾਲਤ

in #batala2 years ago

ਮਾਣਯੋਗ ਜ਼ਿਲਾ ਅਤੇ ਸੈਸਨ ਜੱਜ-ਕਮ-ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਗੁਰਦਾਸਪੁਰ ਰਮੇਸ਼ ਕੁਮਾਰੀ ਦੀ ਰਹਿਨਮਾਈ ਹੇਠ 14 ਮਈ ਨੂੰ ਜ਼ਿਲ੍ਹਾ ਕਚਹਿਰੀਆਂ ਬਟਾਲਾ ਵਿਖੇ ਸ਼ੈਸਨਜ਼ ਡਵੀਜ਼ਨ ਗੁਰਦਾਸਪੁਰ ਅਧੀਨ ਸਮੂਹ ਨਿਆਂਇਕ ਅਦਾਲਤਾਂ ਵਿਚ ਕੇਸਾਂ ਦੇ ਨਿਪਟਾਰੇ ਲਈ ਕੌਮੀ ਲੋਕ ਅਦਾਲਤ ਲਗਾਈ ਜਾਵੇਗੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮੈਡਮ ਨਵਦੀਪ ਕੋਰ ਗਿੱਲ ਸਿਵਿਲ ਜੱਜ (ਸੀਨੀਅਰ ਡਵੀਜ਼ਨ/ ਸੀ.ਜੀ.ਐਮ) –ਕਮ- ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਦੱਸਿਆ ਕਿ ਇਸ ਲੋਕ ਅਦਾਲਤ ਵੱਖ-ਵੱਖ ਕੇਸਾਂ ਦਾ ਨਿਪਟਾਰਾ ਕੀਤਾ ਜਾਵੇਗਾ, ਜਿਵੇਂ ਕਿ ਕਰੀਮੀਨਲ ਕੰਪਾਊਂਡਬਲ ਕੇਸ, ਬੈਂਕ ਰਿਕਰਵਰੀ ਕੇਸ, ਐਮਏਸੀਟੀ ਕੇਸ, ਮੈਟਰੀਮੋਨੀਅਲ, ਲੈਬਰ ਦੇ ਝਗੜੇ, ਲੈਂਡ, ਬਿਜਲੀ ਅਤੇ ਪਾਣੀ ਦੇ ਬਿੱਲਾਂ, ਪੇਅ ਅਲਾਊਂਸ, ਰੈਵਨਿਊ ਕੇਸ ( ਜ਼ਿਲਾ ਅਤੇ ਹਾਈਕੋਰਟ ਕਚਹਿਰੀਆਂ ਵਿਚ ਪੈਡਿੰਗ) ਆਦਿ ਕੇਸ ਲਗਾਏ ਗਏ। ਇਸ ਤੋਂ ਇਲਾਵਾ ਪ੍ਰੀ ਲਿਟੀਗੇਸ਼ਨ ਕੇਸਜ਼ ਜਿਵੇਂ ਬੈਂਕ ਰਿਕਵਰੀ ਕੇਸ, ਲੈਬਰ ਝਗੜੇ, ਬਿਜਲੀ ਅਤੇ ਪਾਣੀ ਦੇ ਬਿੱਲ ਅਤੇ ਹੋਰ ਆਦਿ ਕੇਸ ਲਗਾਏ ਜਾ ਰਹੇ ਹਨ21april02.jpg

Sort:  

Good ji