ਵਿਧਾਇਕ ਸ਼ੈਰੀ ਕਲਸੀ ਨੇ ਪਿੰਡ ਤਲਵੰਡੀ ਝੁੰਗਲਾਂ ਵਿਖੇ ਧੰਨਵਾਦੀ ਦੌਰਾ ਕੀਤਾ

in #batala2 years ago

ਵਿਧਾਨ ਸਭਾ ਹਲਕਾ ਬਟਾਲਾ ਦੇ ਸਾਰੇ ਵੋਟਰ ਮੇਰਾ ਪਰਿਵਾਰ ਹਨ ਅਤੇ ਹਲਕੇ ਦੇ ਲੋਕਾਂ ਨੇ ਜਿਸ ਉਮੀਦ ਅਤੇ ਮਾਣ ਨਾਲ ਮੈਨੂੰ ਜਿਤਾਇਆ ਹੈ, ਮੈਂ ਉਨ੍ਹਾਂ ਉਮੀਦਾਂ ’ਤੇ ਖਰ੍ਹਾ ਉਤਰਨ ਲਈ ਆਪਣੀ ਪੂਰੀ ਵਾਹ ਲਗਾ ਦੇਵਾਂਗਾ। ਇਹ ਪ੍ਰਗਟਾਵਾ ਵਿਧਾਨ ਸਭਾ ਹਲਕਾ ਬਟਾਲਾ ਦੇ ਵਿਧਾਇਕ ਅਮਨ ਸ਼ੇਰ ਸਿੰਘ ਕਲਸੀ ਨੇ ਪਿੰਡ ਤਲਵੰਡੀ ਝੁੰਗਲਾਂ ਵਿਖੇ ਆਪਣੇ ਧੰਨਵਾਦੀ ਦੌਰੇ ਦੌਰਾਨ ਇਲਾਕਾ ਨਿਵਾਸੀਆਂ ਨੂੰ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਹਲਕਾ ਬਟਾਲਾ ਦੇ ਲੋਕਾਂ ਦਾ ਉਹ ਜ਼ਿੰਦਗੀ ਭਰ ਕਰਜ਼ਦਾਰ ਰਹਿਣਗੇ। ਉਨ੍ਹਾਂ ਕਿਹਾ ਕਿ ਬਟਾਲਾ ਹਲਕੇ ਦਾ ਸਰਬਪੱਖੀ ਵਿਕਾਸ ਅਤੇ ਆਪਣੇ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਣਾ ਉਨ੍ਹਾਂ ਦਾ ਮੁੱਖ ਏਜੰਡਾ ਹੈ। ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਇਸ ਵਾਰ ਪੰਜਾਬ ਦੇ ਲੋਕਾਂ ਨੇ ਰਵਾਇਤੀ ਰਾਜਨੀਤਿਕ ਪਾਰਟੀਆਂ ਨੂੰ ਨਕਾਰ ਕੇ ਆਮ ਆਦਮੀ ਪਾਰਟੀ ਨੂੰ ਚੁਣਿਆ ਹੈ ਅਤੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਮੁੜ ਖੁਸ਼ਹਾਲ ਬਣਾਉਣ ਵਿਚ ਕੋਈ ਕਸਰ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਨੇ ਜੋ ਵਾਅਦੇ ਕੀਤੇ ਸਨ ਜਾਂ ਜੋ ਵੀ ਗਰੰਟੀਆਂ ਦਿੱਤੀਆਂ ਸਨ ਉਨ੍ਹਾਂ ਨੂੰ ਹਰ ਹੀਲੇ ਪੂਰਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਦੀ ਵਾਗਡੋਰ ਸੰਭਾਲਦਿਆਂ ਹੀ ਮਾਨ ਸਰਕਾਰ ਨੇ ਪੰਜਾਬੀਆਂ ਦੀ ਭਲਾਈ ਲਈ ਕੰਮ ਸ਼ੁਰੂ ਕਰ ਦਿੱਤੇ ਹਨ ਜਿਸਦੇ ਹਾਂ ਪੱਖੀ ਨਤੀਜੇ ਜਲਦੀ ਹੀ ਸਾਹਮਣੇ ਆਉਣੇ ਸ਼ੁਰੂ ਹੋ ਜਾਣਗੇ। ਉਨ੍ਹਾਂ ਕਿਹਾ ਕਿ ਹੁਣ ਆਮ ਲੋਕਾਂ ਦਾ ਰਾਜ ਹੈ ਅਤੇ ਇਸ ਰਾਜ ਵਿੱਚ ਹਰ ਸਹੂਲਤ ਹਰ ਲੋੜਵੰਦ ਨੂੰ ਬਿਨੇ ਕਿਸੇ ਵਿਤਕਰੇ ਦੇ ਮਿਲੇਗੀ। ਇਸ ਮੌਕੇ ਵਿਧਾਇਕ ਸ਼ੈਰੀ ਕਲਸੀ ਦੀ ਹਾਜ਼ਰੀ ਵਿੱਚ ਪਿੰਡ ਤਲਵੰਡੀ ਝੁੰਗਲਾਂ ਦੇ ਸਰਪੰਚ ਜੋਗਿੰਦਰ ਸਿੰਘ ਆਪਣੀ ਸਮੁੱਚੀ ਪੰਚਾਇਤ ਨਾਲ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਈ। ਵਿਧਾਇਕ ਕਲਸੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਨਾਲ ਜੁੜਨ ਵਾਲੇ ਹਰ ਵਰਕਰ ਨੂੰ ਪੂਰਾ ਮਾਣ ਸਤਿਕਾਰ ਦਿੱਤਾ ਜਾਵੇਗਾ04May03.jpg