6 ਮਈ ਨੂੰ ਸ਼ਿਵ ਬਟਾਲਵੀ ਦੀ ਬਰਸੀ ਮੌਕੇ ਹੋਵੇਗਾ ਕਵੀ ਦਰਬਾਰ ਅਤੇ ਕਾਵਿ ਗਾਇਨ ਸਮਾਰੋਹ

in #batala2 years ago

ਸ਼ਿਵ ਕੁਮਾਰੀ ਬਟਾਲਵੀ ਕਲਾ ਅਤੇ ਸਭਿਆਚਾਰ ਸੁਸਾਇਟੀ, ਬਟਾਲਾ ਵੱਲੋਂ ਪੰਜਾਬ ਕਲਾ ਪ੍ਰੀਸ਼ਦ ਅਤੇ ਪੰਜਾਬ ਸੰਗੀਤ ਨਾਕਟ ਅਕਾਦਮੀ ਦੇ ਸਹਿਯੋਗ ਨਾਲ 6 ਮਈ 2022 ਦਿਨ ਸ਼ੁਕਰਵਾਰ ਨੂੰ ਸ਼ਾਮ 4 ਤੋਂ 7 ਵਜੇ ਤੱਕ ਸਥਾਨਕ ਸ਼ਿਵ ਬਟਾਲਵੀ ਆਡੀਟੋਰੀਅਮ ਵਿਖੇ ਸ਼ਿਵ ਕੁਮਾਰ ਬਟਾਲਵੀ ਦੀ 49ਵੀਂ ਬਰਸੀ ਮਨਾਈ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸ਼ਿਵ ਕੁਮਾਰੀ ਬਟਾਲਵੀ ਕਲਾ ਅਤੇ ਸਭਿਆਚਾਰ ਸੁਸਾਇਟੀ, ਬਟਾਲਾ ਦੇ ਪ੍ਰਧਾਨ ਡਾ. ਰਵਿੰਦਰ ਸਿੰਘ ਨੇ ਦੱਸਿਆ ਕਿ ਬ੍ਰਿਹਾ ਦੇ ਸੁਲਤਾਨ, ਪੰਜਾਬੀ ਕਾਵਿ-ਜਗਤ ਦੇ ਸਿਰਮੌਰ ਸ਼ਾਇਰ ਸ਼ਿਵ ਕੁਮਾਰ ਬਟਾਲਵੀ ਦੀ 49ਵੀਂ ਬਰਸੀ ਮੌਕੇ ਵਿਸ਼ੇਸ਼ ਕਵੀ ਦਰਬਾਰ ਅਤੇ ਕਾਵਿ ਗਾਇਨ ਸਮਾਰੋਹ ਕਰਵਾਇਆ ਜਾਵੇਗਾ, ਜਿਸ ਵਿੱਚ ਪੰਜਾਬੀ ਦੇ ਪ੍ਰਸਿੱਧ ਕਵੀ ਹਿੱਸਾ ਲੈਣਗੇ। ਗਾਇਕ ਹਰਿੰਦਰ ਸੋਹਲ ਵੱਲੋਂ ਸ਼ਿਵ ਬਟਾਲਵੀ ਵੱਲੋਂ ਰਚਿਤ ਰਚਨਾਵਾਂ ਨੂੰ ਆਪਣੀ ਸੁਰੀਲੀ ਅਵਾਜ਼ ਰਾਹੀਂ ਗਾਇਆ ਜਾਵੇਗਾ। ਇਸ ਤੋਂ ਇਲਾਵਾ ਡਾ. ਰਵਿੰਦਰ ਸਿੰਘ ਦੀ ਨਵੀਂ ਕਾਵਿ-ਕਿਤਾਬ ‘ਅੰਦਰ ਖੁੱਲ੍ਹਦੀ ਖਿੜਕੀ’ ਰਿਲੀਜ਼ ਕੀਤੀ ਜਾਵੇਗੀ। ਇਸ ਮੌਕੇ ਪੰਜਾਬੀ ਸਾਹਿਤ ਦੇ ਪ੍ਰਸਿੱਧ ਫ਼ੋਟੋਗ੍ਰਾਫਰ ਹਰਭਜਨ ਬਾਜਵਾ ਦਾ ਵਿਸ਼ੇਸ਼ ਤੌਰ ’ਤੇ ਸਨਮਾਨ ਕੀਤਾ ਜਾਵੇਗਾ। ਇਸ ਸਮਾਗਮ ਦੀ ਪ੍ਰਧਾਨਗੀ ਪਦਮ ਸੁਰਜੀਤ ਪਾਤਰ ਕਰਨਗੇ ਅਤੇ ਮੁੱਖ ਮਹਿਮਾਨ ਵਿਧਾਨ ਸਭਾ ਹਲਕਾ ਬਟਾਲਾ ਦੇ ਵਿਧਾਇਕ ਅਮਨ ਸ਼ੇਰ ਸਿੰਘ (ਸ਼ੈਰੀ ਕਲਸੀ) ਹੋਣਗੇ। ਸੁਸਾਇਟੀ ਦੇ ਪ੍ਰਧਾਨ ਡਾ. ਰਵਿੰਦਰ ਸਿੰਘ ਨੇ ਸਮੂਹ ਸਾਹਿਤ ਅਤੇ ਸ਼ਿਵ ਪ੍ਰੇਮੀਆਂ ਨੂੰ ਸੱਦਾ ਦਿੱਤਾ ਹੈ ਕਿ ਉਹ 6 ਮਈ ਨੂੰ ਸ਼ਾਮ 4 ਤੋਂ 7 ਵਜੇ ਤੱਕ ਸਥਾਨਕ ਸ਼ਿਵ ਬਟਾਲਵੀ ਆਡੀਟੋਰੀਅਮ ਵਿਖੇ ਪਹੁੰਚ ਕੇ ਪੰਜਾਬੀ ਮਾਂ ਬੋਲੀ ਦੇ ਮਹਾਨ ਸ਼ਾਇਰ04May02.jpg ਸ਼ਿਵ ਕੁਮਾਰ ਬਟਾਲਵੀ ਨੂੰ ਸ਼ਰਧਾਂਜਲੀ ਦੇਣ।