ਪੇਂਡੂ ਬੇਰੁਜ਼ਗਾਰ ਨੌਜਵਾਨਾਂ ਲਈ ਦੋ ਹਫਤੇ ਦਾ ਡੇਅਰੀ ਫਾਰਮਿੰਗ ਸਿਖਲਾਈ ਕੋਰਸ 9 ਮਈ ਤੋਂ ਸ਼ੁਰੂ

in #batala2 years ago

ਜ਼ਿਲ੍ਹਾ ਗੁਰਦਾਸਪੁਰ ਨਾਲ ਸਬੰਧਤ ਪੇਂਡੂ ਬੇਰੁਜਗਾਰ ਨੌਜਵਾਨ ਲੜਕੇ/ਲੜਕੀਆਂ ਜੋ ਡੇਅਰੀ ਦਾ ਕਿੱਤਾ ਸੁਰੂ ਕਰਨਾ ਚਾਹੁੰਦੇ ਹਨ, ਲਈ ਡੇਅਰੀ ਸਿਖਲਾਈ ਕੋਰਸ ਵਾਸਤੇ ਦਫਤਰ ਡਿਪਟੀ ਡਾਇਰੈਕਟਰ ਡੇਅਰੀ ਗੁਰਦਾਸਪੁਰ ਜ਼ਿਲ੍ਹਾ ਪ੍ਰਸਬੰਧਕੀ ਕੰਪਲੈਕਸ, ਬਲਾਕ-ਬੀ, ਚੌਥੀ ਮੰਜਿਲ, ਕਮਰਾ ਨੰਬਰ 508 ਵਿਖੇ 6 ਮਈ ਤੱਕ ਅਰਜ਼ੀਆਂ ਦੇ ਸਕਦੇ ਹਨ। ਇਹ ਜਾਣਕਾਰੀ ਦਿੰਦਿਆ ਕਸ਼ਮੀਰ ਸਿੰਘ ਗੋਰਾਇਆ, ਡਿਪਟੀ ਡਾਇਰੈਕਟਰ ਡੇਅਰੀ ਗੁਰਦਾਸਪੁਰ ਨੇ ਦੱਸਿਆ ਕਿ ਖੇਤੀ ਵਿਚ ਵਿਭਿੰਨਤਾ ਲਿਆਉਣ ਅਤੇ ਕਿਸਾਨਾਂ ਦੀ ਆਮਦਨ ਵਿਚ ਵਾਧਾ ਕਰਨ ਲਈ ਡੇਅਰੀ ਦੇ ਕਿੱਤੇ ਨੂੰ ਅਪਨਾਉਣ ਲਈ 2 ਹਫਤੇ ਦੀ ਡੇਅਰੀ ਸਿਖਲਾਈ ਮਿਤੀ 9 ਮਈ 2022 ਤੋਂ ਡੇਅਰੀ ਸਿਖਲਾਈ ਤੇ ਵਿਸਥਾਰ ਕੇਂਦਰ, ਵੇਰਕਾ (ਜ਼ਿਲ੍ਹਾ ਅੰਮ੍ਰਿਤਸਰ) ਵਿਖੇ ਕਰਵਾਈ ਜਾਣੀ ਹੈ। ਇਸ ਸਿਖਲਾਈ ਕੋਰਸ ਵਿਚ ਜ਼ਿਲ੍ਹਾ ਗੁਰਦਾਸਪੁਰ ਨਾਲ ਸਬੰਧਤ ਬੇਰੁਜ਼ਗਾਰ ਨੌਜਵਾਨ ਲੜਕੇ / ਲੜਕੀਆਂ ਅਤੇ ਵਿਅਕਤੀ ਜੋ ਘੱਟੋ-ਘੱਟ 5ਵੀਂ ਪਾਸ ਹੋਣ, ਉਮਰ 18 ਤੋਂ 50 ਸਾਲ ਦਰਮਿਆਨ ਹੋਵੇ, ਪੇਡੂ ਖੇਤਰ ਨਾਲ ਸਬੰਧਤ ਹੋਣ, ਗਾਰੰਟੀ ਅਤੇ ਹਰੇ ਚਾਰੇ ਦੀ ਬਿਜਾਈ ਵਾਸਤੇ ਜਮੀਨ ਦਾ ਪ੍ਰਬੰਧ ਹੋਵੇ, ਇਸ ਸਿਖਲਾਈ ਵਿਚ ਭਾਗ ਲੈ ਸਕਦੇ ਹਨ । ਉਨ੍ਹਾਂ ਨੇ ਅੱਗੇ ਦਸਿਆ ਕਿ ਸਿਖਲਾਈ ਉਪਰੰਤ ਵਿਭਾਗ ਵਲੋਂ ਸਬੰਧਤਾਂ ਨੂੰ ਵੱਖ-ਵੱਖ ਬੈਕਾਂ ਤੋਂ ਡੇਅਰੀ ਕਰਜੇ ਦੀ ਸੁਵਿਧਾ ਰਾਹੀਂ 2 ਤੋਂ 20 ਪੁਸ਼ੂਆਂ ਦੇ ਡੇਅਰੀ ਯੂਨਿਟ ਸਥਾਪਤ ਕਰਵਾ ਕੇ 25 ਪ੍ਰਤੀਸ਼ਤ ਜਨਰਲ ਅਤੇ 33 ਪ੍ਰੀਸ਼ਤ ਅਨਸੂਚਿਤ ਜਾਤੀ ਲਈ ਸਬਸਿਡੀ ਮੁਹੱਈਆ ਕਰਵਾਈ ਜਾਵੇਗੀ। ਚਾਹਵਾਨ ਲੜਕੇ / ਲੜਕੀਆਂ ਇਸ ਸਬੰਧੀ ਦਫਤਰ ਡਿਪਟੀ ਡਾਇਰੈਕਟਰ ਡੇਅਰੀ, ਗੁਰਦਾਸਪੁਰ ਨਾਲ ਆਪਣੇ ਅਸਲ ਯੋਗਤਾ ਸਰਟੀਫਿਕੇਟ ਅਤੇ ਪਾਸਪੋਰਟ ਸਾਈਜ਼ ਫੋਟੋ ਲੈ ਕੇ ਮਿਤੀ 06 ਮਈ 2022 ਤੱਕ ਫਾਰਮ ਭਰਵਾ ਸਕਦੇ ਹਨ। ਵਧੇਰੇ ਜਾਣਕਾਰੀ ਲਈ ਫੋਨ ਨੰਬਰ 01874-220163 ’ਤੇ ਸੰਪਰਕ ਕਰੋ।
04May01.jpg