ਗੁਰਦੁਆਰਾ ਸਾਹਿਬ ਦੀ ਜ਼ਮੀਨ ਨੂੰ ਲੈ ਕੇ ਪ੍ਰਬੰਧਕ ਕਮੇਟੀ ਤੇ ਪੰਚਾਇਤ 'ਚ ਹੋਇਆ ਵਿਵਾਦ

in #batala2 years ago

ਬਟਾਲਾ ਦੇ ਨਜ਼ਦੀਕੀ ਪਿੰਡ ਭੰਬੋਈ 'ਚ ਗੁਰਦੁਆਰਾ ਸਾਹਿਬ ਦੀ ਜ਼ਮੀਨ ਨੂੰ ਲੈ ਕੇ ਪਿੰਡ ਦੀ ਪੰਚਾਇਤ ਅਤੇ ਗੁਰਦੁਆਰਾ ਸਾਹਿਬ ਦੀ ਕਮੇਟੀ ਆਹਮੋ ਸਾਹਮਣੇ ਹੋ ਗਈਆਂ ਹਨ। ਇਸ ਸਬੰਧੀ ਪਿੰਡ ਭੰਬੋਈ ਦੇ ਗੁਰਦੁਆਰਾ ਸਾਹਿਬ ਪ੍ਰਕਾਸ਼ ਸੇਵਾ ਸੁਸਾਇਟੀ ਰਜਿਸਟਰਡ ਦੇ ਪ੍ਰਬੰਧਕਾਂ ਅਤੇ ਵੱਡੀ ਗਿਣਤੀ 'ਚ ਇਕੱਤਰ ਸੰਗਤਾਂ ਨੇ ਦੱਸਿਆ ਕਿ ਚੱਕਬੰਦੀ ਦੌਰਾਨ ਪਿੰਡ ਵਾਸੀਆਂ ਨੇ ਗੁਰਦੁਆਰਾ ਸਾਹਿਬ ਦੇ ਨਾਮ 12 ਏਕੜ ਜ਼ਮੀਨ ਲਗਵਾਈ ਸੀ ਅਤੇ ਇਹ ਇਹ ਜ਼ਮੀਨ ਦੀਆਂ ਗਰਦਾਵਰੀਆ ਗੁਰਦੁਆਰਾ ਸਾਹਿਬ ਦੇ ਨਾਮ ਤੇ ਹਨ। ਪ੍ਰਬੰਧਕਾਂ ਅਤੇ ਸੰਗਤਾਂ ਨੇ ਦੱਸਿਆ ਕਿ ਗੁਰਦੁਆਰਾ ਸਾਹਿਬ ਦੀ ਜ਼ਮੀਨ ਤੋਂ ਹੋਣ ਵਾਲੀ ਆਮ ਲਗਨ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖੀ ਦੇ ਪ੍ਰਚਾਰ ਅਤੇ ਪ੍ਰਸਾਰ ਲਈ ਵਰਤੀ ਜਾਂਦੀ ਹੈ। ਉਨਾਂ੍ਹ ਦੱਸਿਆ ਕਿ ਕੁਝ ਸਮਾਂ ਪਹਿਲਾਂ ਪਿੰਡ ਦੇ ਸਰਪੰਚ ਨੇ ਖ਼ੁਦ ਬਿਆਨ ਦਿੱਤਾ ਸੀ ਕਿ ਜ਼ਮੀਨ ਗੁਰਦੁਆਰਾ ਸਾਹਿਬ ਜੀ ਦੀ ਹੈ, ਪਰ ਹੁਣ ਸਰਪੰਚ ਇਸ ਜ਼ਮੀਨ ਪੰਚਾਇਤੀ ਜ਼ਮੀਨ ਦੱਸ ਰਹੇ ਹਨ। ਪ੍ਰਬੰਧਕਾਂ ਅਤੇ ਸੰਗਤਾਂ ਨੇ ਦੱਸਿਆ ਕਿ ਇਸ ਜ਼ਮੀਨ ਉਪਰ ਗੁਰਦੁਆਰਾ ਸਾਹਿਬ ਦਾ ਕਬਜ਼ਾ ਹੈ ਅਤੇ ਇਸ ਜ਼ਮੀਨ ਨਾਲ ਹੋਰ ਵਿਅਕਤੀ ਦਾ ਕੋਈ ਲੱਗ ਲੈਣਾ ਨਹੀਂ ਹੈ। ਉਨਾਂ੍ਹ ਦੱਸਿਆ ਕਿ ਇਸ ਜ਼ਮੀਨ ਦਾ ਮਾਣਯੋਗ ਅਦਾਲਤ 'ਚ ਕੇਸ ਵੀ ਚੱਲ ਰਿਹਾ ਹੈ। ਇਕੱਤਰ ਸੰਗਤਾਂ ਨੇ ਹਲਕਾ ਸ੍ਰੀ ਹਰਗੋਬਿੰਦਪੁਰ ਦੇ ਵਿਧਾਇਕ ਅਮਰਪਾਲ ਸਿੰਘ ਤੋਂ ਮੰਗ ਕੀਤੀ ਹੈ ਕਿ ਮਾਣਯੋਗ ਅਦਾਲਤ ਦਾ ਫੈਸਲਾ ਆਉਣ ਤੱਕ ਇਸ ਜ਼ਮੀਨ ਨਾਲ ਸਬੰਧਤ ਕੋਈ ਕਾਰਵਾਈ ਨਾ ਕੀਤੀ ਜਾਵੇ। ਉਨਾਂ੍ਹ ਕਿਹਾ ਕਿ ਜੇਕਰ ਅਜਿਹਾ ਹੋਇਆ ਤਾਂ ਸੰਗਤਾਂ ਦੀਆਂ ਭਾਵਨਾਵਾਂ ਨਾਲ ਖਿਲਵਾੜ ਹੋਵੇਗਾ।ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਲਖਵਿੰਦਰ ਸਿੰਘ, ਸਕੱਤਰ ਗੁਲਜ਼ਾਰ ਸਿੰਘ, ਨਿਰਮਲ ਸਿੰਘ, ਜੋਗਿੰਦਰ ਸਿੰਘ, ਸਵਰਨ ਸਿੰਘ, ਨੰਬਰਦਾਰ ਕਸ਼ਮੀਰ ਸਿੰਘ, ਸਰੂਪ ਸਿੰਘ, ਪਰਮਜੀਤ ਸਿੰਘ, ਬਲਕਾਰ ਸਿੰਘ, ਦਵਿੰਦਰ ਸਿੰਘ ਸ਼ਾਹ, ਲਖਵਿੰਦਰ ਸਿੰਘ, ਮਾਸਟਰ ਅਜੀਤ ਸਿੰਘ, ਨਵਤੇਜ ਸਿੰਘ, ਸੁਰਜੀਤ ਸਿੰਘ, ਡਾ ਮਹਿੰਦਰ ਸਿੰਘ, ਰਣਜੋਧ ਸਿੰਘ, ਬਲਦੀਪ ਸਿੰਘ, ਨਾਜਰ ਸਿੰਘ, ਮਿਲਖਾ ਸਿੰਘ, ਸਵਿੰਦਰ ਕੌਰ, ਨਰਿੰਦਰ ਕੌਰ, ਲਖਵਿੰਦਰ ਕੌਰ, ਹਰਜਿੰਦਰ ਕੌਰ ਆਦਿ ਸਮੇਤ ਵੱਡੀ ਗਿਣਤੀ ਚ ਸੰਗਤਾਂ ਹਾਜ਼ਰ ਸਨ।ਪੰਚਾਇਤ ਸਰਕਾਰ ਦੇ ਹੁਕਮਾਂ ਅਨੁਸਾਰ ਕਰ ਰਹੀ ਹੈ ਕੰਮ : ਸਰਪੰਚ

ਉਕਤ ਮਾਮਲੇ ਸਬੰਧੀ ਜਦ ਪਿੰਡ ਭੰਬੋਈ ਦੀ ਸਰਪੰਚ ਪਰਗਟ ਸਿੰਘ ਨਾਲ ਗੱਲ ਕੀਤੀ ਤਾਂ ਉਨਾਂ੍ਹ ਨੇ ਕਿਹਾ ਕਿ ਉਨਾਂ੍ਹ ਨੂੰ ਜੋ ਆਦੇਸ਼ ਪੰਜਾਬ ਸਰਕਾਰ ਦੇ ਪੰਚਾਇਤ ਵਿਭਾਗ ਵੱਲੋਂ ਆਇਆ ਹੈ, ਉਸ ਅਨੁਸਾਰ ਕੰਮ ਕਰ ਰਹੇ ਹਨ ।ਉਨਾਂ੍ਹ ਕਿਹਾ ਕਿ ਇਹ ਜ਼ਮੀਨ ਪੰਚਾਇਤ ਦੀ ਹੈ ਅਤੇ ਪੰਚਾਇਤ ਦੇ ਨਾਂ ਬੋਲਦੀ ਹੈ ।ਉਨਾਂ੍ਹ ਕਿਹਾ ਕਿ ਗੁਰਦੁਆਰਾ ਸਾਹਿਬ ਕਮੇਟੀ ਨੇ ਜੋ ਕੇਸ ਮਾਨਯੋਗ ਅਦਾਲਤ ਚ ਲਗਾਇਆ ਸੀ ਉਸ ਦਾ ਫ਼ੈਸਲਾ ਪਿੰਡ ਦੀ ਪੰਚਾਇਤ ਦੇ ਹੱਕ 'ਚ ਹੋਇਆ ਹੈ। ਉਨਾਂ੍ਹ ਕਿਹਾ ਕਿ ਮਹਿਕਮੇ ਨੂੰ ਸਾਰੀ ਸਥਿਤੀ ਬਾਰੇ ਜਾਣੂ ਕਰਵਾ ਦਿੱਤਾ ਗਿਆ ਹੈ।23_05_2022-23btl_9_23052022_670-c-2.5_m.jpg